ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

ਰਾਗੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ
ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ
ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ
ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ
ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ
ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ
ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ
ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ
ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ
ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ
ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ
ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ
ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹਦਿਸਿ
ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ
ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥
ਸੋਮਵਾਰ, ੧੭ ਅ ੱਸੂ (ਸੰਮਤ ੫੪੯ ਨਾਨਕਸ਼ਾਹੀ) ੨ ਅਕਤੂਬਰ, ੨੦੧੭ (ਅ ੰਗ: ੭੬੭)

ਪੰਜਾਬੀ ਵਿਆਖਿਆ:
ਰਾਗ ੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗ ੁਰ ਪ੍ਰਸਾਦਿ ॥
ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । ਗੁਰ ੂ ਦੀ ਸਰਨ
ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ । ਹੇ ਭਾਈ!
ਗੁਰੂ ਦੀ ਸਰਨ ਪ ੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ
ਅਨੇਕਾਂ ਜਨਮਾਂ ਦ ੇ ਦ ੁੱਖ ਦੂਰ ਕਰ ਦੇਂਦਾ ਹੈ । ਜਿਸ ਗੁਰੂ ਨੇ ਤੁਹਾਡ ੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤ ੇ
ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ । ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ । ਹਰੀ-ਪ੍ਰਭੂ ਕਿਰਪਾ
ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨ ੰਦ ਦਾ ਫਲ ਪ੍ਰਾਪਤ ਕਰ ਲਵੋਗੇ । ਨਾਨਕ ਆਖਦਾ ਹੈ—ਹੇ ਭਾਈ ਜਨੋ!
ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ।੧। ਹੇ ਭਾਈ! ਪਰਮਾਤਮਾ
ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ । ਹੇ ਭਾਈ! ਤੂੰ ਭੀ ਗੁਰੂ ਦੀ
ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ । ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ)
ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ)
ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ
ਸੁਰਤਿ ਜੋੜਦਾ ਹੈ । ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ
ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ । ਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ
ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ ।੨। ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ
ਦਾ) ਪਾਰ-ਉਤਾਰਾ ਕਰਦਾ ਹੈ । ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ
ਵਿਚਾਰਦਾ ਹੈ । ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ
ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹ ੈ ਪਰ, ਹੇ ਭਾਈ! ਜਿਸ ਮਨੁੱਖ ਉਤ ੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁ ੱਖ
(ਇਹ ਦਾਤਿ) ਪ੍ਰਾਪਤ ਕਰਦਾ ਹੈ । ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ
ਗਾਂਦਾ ਰਹਿੰਦਾ ਹੈ, ਅਤ ੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ । ਹੇ ਪ੍ਰਭ ੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ
ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ । ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂ ੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ
ਬਖ਼ਸ਼) । ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ ।੩। ਹੇ
ਭਾਈ! ਜਿਨ੍ਹਾਂ ਮਨੁੱਖਾਂ ਦ ੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦ ੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦ ੇ
ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤ ੋਖ ਆ ਜਾਂਦਾ ਹੈ, ਉਹ ਰੱਜ ਜਾਂਦ ੇ ਹਨ । ਹੇ ਭਾਈ! ਜ ੇਹੜੀ ਜਿੰਦ ਸਦਾ
ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ
ਚੰਬੜਦੀ । ਜੇਹੜਾ ਮਨੁ ੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ
ਹੈ । ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ ।
ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ । (ਜਿਸ a ੁਤੇ ਮੇਹਰ ਕਰਦੇ ਹਨ) a ੁਸ ਦੇ ਹਿਰਦੇ-
ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ ।੪।੧।

English Translation :
RAAG SOOHEE, CHHANT, THIRD MEHL, SECOND HOUSE:
ONE UNIVERSAL CREATOR GOD.
BY THE GRACE OF THE TRUE GURU:
Meditate on the Lord, and find peace and pleasure. As Gurmukh, obtain the Lord’s fruitful rewards. As
Gurmukh, obtain the fruit of the Lord, and meditate on the Lord’s Name; the pains of countless lifetimes
shall be erased. I am a sacrifice to my Guru, who has arranged and resolved all my affairs. The Lord God
will bestow His Grace, if you meditate on the Lord; O humble servant of the Lord, you shall obtain the fruit
of peace. Says Nanak, listen O humble Sibling of Destiny: meditate on the Lord, and find peace and
pleasure. || 1 || Hearing the Glorious Praises of the Lord, I am intuitively drenched with His Love. Under
Guru’s Instruction, I meditate intuitively on the Naam. Those who have such pre-ordained destiny, meet the
Guru, and their fears of birth and death leave them. One who eliminates evil-mindedness and duality from
within himself, that humble being lovingly focuses his mind on the Lord. Those, upon whom my Lord and
Master bestows His Grace, sing the Glorious Praises of the Lord, night and day. Hearing the Glorious
Praises of the Lord, I am intuitively drenched with His Love. || 2 || In this age, emancipation comes only
from the Lord’s Name. Contemplative meditation on the Word of the Shabad emanates from the Guru.
Contemplating the Guru’s Shabad, one comes to love the Lord’s Name; he alone obtains it, unto whom the
Lord shows Mercy. In peace and poise, he sings the Lord’s Praises day and night, and all sinful residues are
eradicated. All are Yours, and You belong to all. I am Yours, and You are mine. In this age, emancipation
comes only from the Lord’s Name. || 3 || The Lord, my Friend has come to dwell within the home of my
heart; singing the Glorious Praises of the Lord, one is satisfied and fulfilled. Singing the Glorious Praises of
the Lord, one is satisfied forever, never to feel hunger again. That humble servant of the Lord, who
meditates on the Name of the Lord, Har, Har, is worshipped in the ten directions. O Nanak, He Himself joins
and separates; there is no other than the Lord. The Lord, my Friend has come to dwell within the home of
my heart. || 4 || 1 ||