ਇਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ

By Joshi - February 10, 2018 8:02 am

ਪਟਿਆਲਾ: ਸਨੌਰ ਹਲਕੇ ਦੇ ਪਿੰਡ ਰਾਠੀਆਂ ਦੇ ਕਿਸਾਨ ਵੱਲੋਂ ਕਰਜੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਮਿ੍ਰਤਕ ਦੀ ਪਹਿਚਾਣ ਦਰਬਾਰਾ ਸਿੰਘ ਵਜੋਂ ਹੋਈ ਹੈ, ਜਿਸਨੇ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਅਨੁਸੂਚਿਤ ਜਾਤੀ ਨਾਲ ਸਬੰਧਿਤ ਦਰਬਾਰਾ ਸਿੰਘ (48) ਪੁੱਤਰ ਮੇਹਰ ਸਿੰਘ ਵਾਸੀ ਪਿੰਡ ਰਾਠੀਆਂ ਕੋਲ ਦੋ ਏਕੜ ਜ਼ਮੀਨ ਸੀ।

ਉਸਦੇ ਸਿਰ ਬੈਂਕਾਂ, ਆੜ੍ਹਤੀਆਂ ਅਤੇ ਹੋਰਾਂ ਦਾ ਤਕਰੀਬਨ ਦਸ ਲੱਖ ਰੁਪਏ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦੇ ਉਸ ਨੇ ਖੁਦਕੁਸ਼ੀ ਕਰ ਲਈ।

adv-img
adv-img