ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਅੰਬ ਸਾਹਿਬ ਪਹੁੰਚੇ

ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਅੰਬ ਸਾਹਿਬ ਪਹੁੰਚੇ

ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਅੰਬ ਸਾਹਿਬ ਪਹੁੰਚੇ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਅੰਬ ਸਾਹਿਬ ਜਾ ਕੇ ਮੱਥਾ ਟੇਕਿਆ।ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਅੰਬ ਸਾਹਿਬ ਪਹੁੰਚੇਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਹਾਜ਼ਿਰ ਸਨ।ਉਨ੍ਹਾਂ ਦੇ ਨਾਲ ਵੱਡੀ ਗਿਣਤੀ ‘ਚ ਸਿੱਖ ਸੰਗਤ ਹਾਜ਼ਿਰ ਸਨ।ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸ. ਪ੍ਰਕਾਸ਼ ਬਾਦਲ ਦੇ ਲਗਾਤਾਰ 10 ਸਾਲਾਂ ਤੋਂ ਉਪ ਪ੍ਰਧਾਨ ਚਲੇ ਆ ਰਹੇ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣਾ ਸਿਆਸੀ ਸਫਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਲ ਸ਼ੁਰੂ ਕੀਤਾ।ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਅੰਬ ਸਾਹਿਬ ਪਹੁੰਚੇਸਾਲ 1985,1997,2002 ‘ਚ ਧਨੋਲਾ ਤੋਂ ਵਿਧਾਇਕ ਰਹੇ ਅਤੇ ਸਾਲ 2000 ‘ਚ ਬਾਦਲ ਸਰਕਾਰ ‘ਚ ਸੂਬੇ ਦੇ ਸਿੰਚਾਈ ਮੰਤਰੀ ਬਣੇ।ਸਾਲ 2011 ‘ਚ ਧੁਰੀ ਤੋਂ ਵਿਧਾਇਕ ਬਣੇ ਅਤੇ ਲੌਂਗੋਵਾਲ ਤੋਂ ਸਾਲ 2011 ਤੋਂ ਲਗਾਤਾਰ ਐੱਸ.ਜੀ.ਪੀ.ਸੀ.ਦੇ ਮੈਂਬਰ ਬਣੇ ਹੋਏ ਹਨ।ਸਾਲ 1987 ‘ਚ ਮਾਰਕਫੇਡ ਦੇ ਚੇਅਰਮੈਨ ਅਤੇ ਸਾਲ 2009 ‘ਚ ਸੰਗਰੂਰ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੀ ਰਹੇ ਹਨ।
-PTCNews