ਮੁੱਖ ਖਬਰਾਂ

ਕਾਂਗਰਸ ਵੱਲੋਂ ਪੰਜਾਬ ਦੀਆਂ ਐਮ.ਸੀ.ਚੋਣਾਂ ਲਈ ਉਮੀਦਵਾਰਾਂ ਸਬੰਧੀ ਲਿਆ ਨਵਾਂ ਫ਼ੈਸਲਾ

By Shanker Badra -- December 04, 2017 7:52 pm -- Updated:December 04, 2017 7:54 pm

ਕਾਂਗਰਸ ਵੱਲੋਂ ਪੰਜਾਬ ਦੀਆਂ ਐਮ.ਸੀ.ਚੋਣਾਂ ਲਈ ਉਮੀਦਵਾਰਾਂ ਸਬੰਧੀ ਲਿਆ ਨਵਾਂ ਫ਼ੈਸਲਾ :ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ਵਿੱਚ ਐਮ.ਸੀ. ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਮੌਜੂਦਾ ਕੌਂਸਲਰਾਂ ਨੂੰ ਛੱਡ ਕੇ ਇੱਕ ਪਰਿਵਾਰ-ਇੱਕ ਟਿਕਟ ਦੇ ਸਿਧਾਂਤ ਨੂੰ ਅਪਣਾਇਆ ਹੈ।ਕਾਂਗਰਸ ਵੱਲੋਂ ਪੰਜਾਬ ਦੀਆਂ ਐਮ.ਸੀ.ਚੋਣਾਂ ਲਈ ਉਮੀਦਵਾਰਾਂ ਸਬੰਧੀ ਲਿਆ ਨਵਾਂ ਫ਼ੈਸਲਾ ਪਾਰਟੀ ਨੇ ਪਟਿਆਲਾ ਤੋਂ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰੇ ਮੌਜੂਦਾ ਕੌਂਸਲਰਾਂ ਨੂੰ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ ਇਸ ਦੇ ਨਾਲ ਹੀ ਪਾਰਟੀ ਨੇ ਬਾਗੀਆਂ ਦੇ ਵਿਰੁੱਧ ਸਖਤ ਰੁੱਖ ਅਪਣਾਇਆ ਹੈ।ਇਹ ਫੈਸਲਾ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਬੈਠਕ ਵਿੱਚ ਲਿਆ ਗਿਆ।ਕਾਂਗਰਸ ਵੱਲੋਂ ਪੰਜਾਬ ਦੀਆਂ ਐਮ.ਸੀ.ਚੋਣਾਂ ਲਈ ਉਮੀਦਵਾਰਾਂ ਸਬੰਧੀ ਲਿਆ ਨਵਾਂ ਫ਼ੈਸਲਾ ਨਵੀਂ ਦਿੱਲੀ ਵਿਖੇ ਹੋਈ ਇਸ ਮੀਟਿੰਗ ਵਿੱਚ ਸੁਨੀਲ ਜਾਖੜ,ਏ.ਆਈ.ਸੀ.ਸੀ. ਦੇ ਸਕੱਤਰ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਏ.ਆਈ.ਸੀ.ਸੀ ਦੇ ਸਕੱਤਰ ਹਰੀਸ਼ ਚੌਧਰੀ ਵੀ ਹਾਜ਼ਰ ਸਨ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 2012 ਅਤੇ 2014 ਵਿੱਚ ਪਾਰਟੀ ਛੱਡਣ ਵਾਲਿਆਂ ਨੂੰ ਐਮ.ਸੀ. ਚੋਣਾਂ 'ਚ ਟਿਕਟ ਨਹੀਂ ਦਿੱਤੀ ਜਾਵੇਗੀ ਪਰ ਜਿਨਾਂ ਨੇ ਪਹਿਲਾਂ ਐਮ.ਸੀ. ਚੋਣਾਂ ਲੜੀਆਂ ਅਤੇ ਹਾਰ ਗਏ ਸਨ ਉਨਾਂ ਨੂੰ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਣ ਲਈ ਟਿਕਟਾਂ ਦੇਣ ਵਾਸਤੇ ਵਿਚਾਰਿਆ ਜਾਵੇਗਾ।ਕਾਂਗਰਸ ਵੱਲੋਂ ਪੰਜਾਬ ਦੀਆਂ ਐਮ.ਸੀ.ਚੋਣਾਂ ਲਈ ਉਮੀਦਵਾਰਾਂ ਸਬੰਧੀ ਲਿਆ ਨਵਾਂ ਫ਼ੈਸਲਾ ਪਾਰਟੀ ਦੇ ਬੁਲਾਰੇ ਅਨੁਸਾਰ ਇਸ ਫੈਸਲੇ ਦਾ ਮਕਸਦ ਵਫਾਦਾਰੀ ਨੂੰ ਉਤਸ਼ਾਹਤ ਕਰਨਾ ਅਤੇ ਪਾਰਟੀ ਮੈਂਬਰਾਂ ਦੇ ਮਨੋਬਲ ਨੂੰ ਵਧਾਉਣਾ ਹੈ।ਇਹ ਵੀ ਫੈਸਲਾ ਕੀਤਾ ਗਿਆ ਕਿ ਹੋਰਨਾਂ ਪਾਰਟੀਆਂ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਲੋਕਾਂ 'ਤੇ ਕਾਂਗਰਸ ਦੇ ਮੂਲ ਮੈਂਬਰਾਂ ਨੂੰ ਤਰਜੀਹ ਦਿੱਤੀ ਜਾਵੇਗੀ।

  • Share