ਕਾਂਗਰਸ ਸਰਕਾਰ ਝੂਠ ਦੇ ਸਿਰ ‘ਤੇ ਖੜੀ ਹੈ -ਸੁਖਬੀਰ ਬਾਦਲ

ਕਾਂਗਰਸ ਸਰਕਾਰ ਝੂਠ ਦੇ ਸਿਰ ‘ਤੇ ਖੜੀ ਹੈ -ਸੁਖਬੀਰ ਬਾਦਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ  ਤਲਵੰਡੀ ਦੀ ਤੀਜੀ ਬਰਸੀ ਦੌਰਾਨ ਜਥੇਦਾਰ ਤਲਵੰਡੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ੍ਰੀ ਸੁਖਬੀਰ ਸਿੰੰਘ ਬਾਦਲ ਨੇ ਕਿਹਾ  ਕਿ  ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਸਿੱਖ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਵੱਡੀ ਦੇਣ ਹੈਕਾਂਗਰਸ ਸਰਕਾਰ ਝੂਠ ਦੇ ਸਿਰ 'ਤੇ ਖੜੀ ਹੈ -ਸੁਖਬੀਰ ਬਾਦਲਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਜਥੇਦਾਰ ਤਲਵੰਡੀ ਨੇ ਪੰਜਾਬੀ ਸੂਬਾ ਮੋਰਚਾ, ਐਮਰਜੈਂਸੀ, ਧਰਮਯੁੱਧ ਅਤੇ ਹੋਰਨਾਂ ਮੋਰਚਿਆਂ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਵਡਮੁੱਲਾ ਯੋਗਦਾਨ ਪਾਇਆ। ਸ੍ਰੀ ਬਾਦਲ ਨੇ ਕਾਂਗਰਸ ਸਰਕਾਰ ‘ਤੇ ਵਰਦਿਆਂ  ਕਿਹਾ ਕਿ ਕਾਂਗਰਸ ਸਰਕਾਰ ਝੂਠ ਦੇ ਸਿਰ ‘ਤੇ ਖੜੀ ਹੈ ਕਿਉਂਕਿ ਇਹ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ।ਕਾਂਗਰਸ ਸਰਕਾਰ ਝੂਠ ਦੇ ਸਿਰ 'ਤੇ ਖੜੀ ਹੈ -ਸੁਖਬੀਰ ਬਾਦਲਉਨ੍ਹਾਂ ਨੇ ਕਿਹਾ ਕਿ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ। ਅਕਾਲੀ ਦਲ ਦੇ ਵਰਕਰਾਂ ਨੂੰ ਕਾਂਗਰਸ ਸਰਕਾਰ ਵਿਰੁੱਧ ਮੋਰਚੇ ਲਾਉਣ ਲਈ ਤਿਆਰ ਰਹਿਣ ਦਾ ਹੋਕਾ ਦਿੱਤਾ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਸ਼ੁਰੂ ਕੀਤੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ ਅਤੇ ਇਨ੍ਹਾਂ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਕਾਂਗਰਸ ਸਰਕਾਰ ਝੂਠ ਦੇ ਸਿਰ 'ਤੇ ਖੜੀ ਹੈ -ਸੁਖਬੀਰ ਬਾਦਲਇਸ ਤੋ ਇਲਾਵਾ ਸ਼ਰਧਾਂਜਲੀ ਸਮਾਗਮ ਵਿੱਚ  ਸਾਬਕਾ ਮੰਤਰੀ ਬਿਕਰਮ ਸਿੰਘ  ਮਜੀਠੀਆ, ਪ੍ਰੇਮ ਸਿੰਘ  ਚੰਦੂਮਾਜਰਾ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ , ਸ਼੍ਰੋਮਣੀ ਅਕਾਲੀ ਦਲ (ਮਹਿਲਾਂ ਵਿੰਗ ) ਦੀ ਪ੍ਰਧਾਨ ਬੀਬੀ ਜੰਗੀਰ ਕੌਰ, ਸੰਸਦ ਮੈਂਬਰ ਸ਼ਰਨਜੀਤ ਸਿੰਘ ਢਿੱਲੋ , ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ  ਅਟਵਾਲ, ਮਹੇਸ਼ਇੰਦਰ ਸਿੰਘ  ਗਰੇਵਾਲ, ਸੰਤਾ ਸਿੰਘ ਉਮੈਦਪੁਰੀ ਤੇ ਇੰਦਰਇਕਬਾਲਸਿੰਘ ਅਟਵਾਲ ਨੇ ਵੀ ਜਥੇਦਾਰ ਤਲਵੰਡੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇਕਾਂਗਰਸ ਸਰਕਾਰ ਝੂਠ ਦੇ ਸਿਰ 'ਤੇ ਖੜੀ ਹੈ -ਸੁਖਬੀਰ ਬਾਦਲ