ਕੈਨੇਡਾ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਸ ਦਿਨ ਮਨਾਇਆ ਜਾਵੇਗਾ 

ਕੈਨੇਡਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਸ ਦਿਨ ਮਨਾਇਆ ਜਾਵੇਗਾ 

ਕੈਨੇਡਾ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਸ ਦਿਨ ਮਨਾਇਆ ਜਾਵੇਗਾ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 4 ਨਵੰਬਰ ਨੂੰ ਦੁਨੀਆਂ ਭਰ ਦੇ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ।ਕੈਨੇਡਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਸ ਦਿਨ ਮਨਾਇਆ ਜਾਵੇਗਾ ਕੈਨੇਡਾ ‘ਚ ਬਹੁਤ ਸਾਰੇ ਪੰਜਾਬੀ ਰਹਿੰਦੇ ਹਨ ਜੋ ਵਿਦੇਸ਼ ‘ਚ ਰਹਿ ਕੇ ਵੀ ਆਪਣੇ ਧਾਰਮਿਕ ਰਿਵਾਜ਼ਾਂ ਨੂੰ ਨਹੀਂ ਭੁੱਲਦੇ। 4 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਪੁਰਬ ਭਾਵ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ।ਦੁਨੀਆ ‘ਚ ਰਹਿੰਦੇ ਸਿੱਖ ਗੁਰਪੁਰਬ ਲਈ ਬਹੁਤ ਉਤਸ਼ਾਹਿਤ ਹਨ।ਕੈਨੇਡਾ ‘ਚ ਲਗਭਗ 5 ਲੱਖ ਪੰਜਾਬੀ ਸਿੱਖ ਰਹਿੰਦੇ ਹਨ।ਕੈਨੇਡਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਸ ਦਿਨ ਮਨਾਇਆ ਜਾਵੇਗਾ ਇੱਥੋਂ ਦੇ ਕਈ ਸ਼ਹਿਰਾਂ ਸਮੇਤ ਵਿਨੀਪੈੱਗ ‘ਚ ਵੀ ਗੁਰਪੁਰਬ ਮਨਾਇਆ ਜਾਵੇਗਾ।ਇਸ ਦਿਨ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਲੰਗਰ ਲਗਵਾਏ ਜਾਣਗੇ।ਵਿਨੀਪੈੱਗ ਬਿਜ਼ ਦੇ 426 ਪੋਰਟੇਜ ਅਵੈਨਿਊ ‘ਚ ਇਸ ਸੰਬੰਧੀ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ।ਵਿਨੀਪੈੱਗ ‘ਚ ਸਿੱਖ ਧਰਮ ਨਾਲ ਸੰਬੰਧਤ 1.5 ਫੀਸਦੀ ਲੋਕ ਰਹਿੰਦੇ ਹਨ।ਕੈਨੇਡਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਸ ਦਿਨ ਮਨਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਸਮੁੱਚੀ ਮਨੁੱਖ ਜਾਤੀ ਨੂੰ ਜੋ ਸੱਚ ਦਾ ਗਿਆਨ ਪ੍ਰਾਪਤ ਕਰਨ, ਪਾਪ ਕਰਮ ਕਰਦੇ ਰਾਜਿਆਂ ਵਿਰੁੱਧ ਆਵਾਜ਼ ਉਠਾਉਣ, ਔਰਤ ਜਾਤੀ ਨੂੰ ਮਰਦ ਦੇ ਬਰਾਬਰ ਸਤਿਕਾਰ ਦੇਣ, ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਵਾਲਾ ਜੀਵਨ ਜਿਊਣ, ਅੰਧ-ਵਿਸ਼ਵਾਸ, ਪਾਖੰਡਵਾਦ ਤੇ ਕਰਮਕਾਂਡਾਂ ਨੂੰ ਤਿਆਗਣ, ਸੁਖੀ ਜੀਵਨ ਜਿਊਣ ਲਈ ਰੋਜ਼ਾਨਾ ਨਾਮ-ਸਿਮਰਨ ਦਾ ਅਭਿਆਸ ਕਰਨ,ਆਪਣੀ ਕਿਰਤ ਕਮਾਈ ਵਿਚੋਂ ਦੁਖਿਆਰੇ ਲੋਕਾਂ ਦੀ ਮਦਦ ਕਰਨ ਅਤੇ ਸਾਫ ਤੇ ਪਵਿੱਤਰ ਜੀਵਨ ਜਿਊਣ ਦਾ ਜੋ ਸੰਦੇਸ਼ ਦਿੱਤਾ ਹੈ,ਉਹ ਰਹਿੰਦੀ ਦੁਨੀਆ ਤੱਕ ਕਾਇਮ ਰਹੇਗਾ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਆਪਣੀਆਂ ਉਦਾਸੀਆਂ ਦੌਰਾਨ ਅੰਧ-ਵਿਸ਼ਵਾਸਾਂ ਦੀ ਜਕੜ ਵਿਚ ਫਸੇ ਲੋਕਾਂ ਨੂੰ ਜੋ ਇਕ ਪ੍ਰਭੂ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ,ਉਸ ‘ਤੇ ਚੱਲਦੇ ਹੋਏ ਅੱਜ ਉਨ੍ਹਾਂ ਦੇ ਕਈ ਪੈਰੋਕਾਰ ਜਿੱਥੇ ਆਪਣਾ ਸੁਖੀ ਜੀਵਨ ਬਤੀਤ ਕਰ ਰਹੇ ਹਨ,ਉੱਥੇ ਹੀ ਉਹ ਦੇਸ਼-ਵਿਦੇਸ਼ ਵਿਚ ਵੀ ਗੁਰੂ ਸਾਹਿਬ ਦੇ ਸਿਧਾਂਤ ਦਾ ਪ੍ਰਚਾਰ ਅਤੇ ਪ੍ਰਸਾਰ ਕਰਕੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਰਹੇ ਹਨ।
-PTC News