ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ‘ਤੇ ਦਿੱਤਾ ਪਰਨੀਤ ਕੌਰ ਨੇ ਬਿਆਨ

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ‘ਤੇ ਦਿੱਤਾ ਪਰਨੀਤ ਕੌਰ ਨੇ ਬਿਆਨ: ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਕਿਹਾ ਹੈ ਕਿ 17 ਫਰਵਰੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਬਾਰੇ ਪੰਜਾਬ ਸਰਕਾਰ ਸਰਕਾਰ ਵਲੋਂ ਫੈਸਲਾ ਲਿਆ ਜਾਵੇਗਾ, ਇਹ ਉਨ੍ਹਾਂ ਦੇ ਅਧਿਕਾਰ ਖੇਤਰ ਹੈ ।

ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਸਵਾਗਤ ਹੋਵੇ ਪਰ ਇਸ ਬਾਰੇ ਫੈਸਲਾ ਪੰਜਾਬ ਸਰਕਾਰ ਲਵੇਗੀ ।

ਉਨ੍ਹਾਂ ਕਿਹਾ ਕਿ ਟਰੂਡੋ ਨੇ ਪੰਜਾਬ ਵਿਚ ਸਿਰਫ 3-4 ਘੰਟੇ ਹੀ ਰਹਿਣਾ ਹੈ ਅਤੇ ਉਹਨਾਂ ਨੇ ਉਸ ਦੌਰਾਨ ਦਰਬਾਰ ਸਾਹਿਬ ਵੀ ਜਾਣਾ ਹੈ ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੈਨੇਡਾ ਵਿਚ 40 ਫੀਸਦੀ ਪੰਜਾਬੀ ਹੀ ਰਹਿੰਦੇ ਹਨ ਅਤੇ ਜੋ ਕੜਵਾਹਟ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪੰਜਾਬ ਆਏ ਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਨੂੰ ਨਹੀਂ ਮਿਲੇ ਤਾਂ ਪਰਨੀਤ ਕੌਰ ਨੇ ਕਿਹਾ ਕਿ ਇਹ ਚਾਹੁੰਦੇ ਹਨ ਕਿ ਇਹ ਕੜਵਾਹਟ ਘੱਟ ਹੋਵੇ ਅਤੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਬਾਰੇ ਸਮਝੌਤਾ ਨਹੀਂ ਕੀਤਾ ਜਾ ਸਕਦਾ ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਾਬਕਾ IFS ਅਧਿਕਾਰੀ ਕੇ ਸੀ ਸਿੰਘ ਨੇ ਦਿੱਲੀ ਵਿਖੇ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਕੈਨੇਡਾ ਨਾਲ ਪੰਜਾਬ ਦੀ ਕੜਵਾਹਟ ਘਟਾਉਣ ਦੇ ਲਈ ਗਰਮਜੋਸ਼ੀ ਨਾਲ ਟਰੂਡੋ ਦਾ ਸਵਾਗਤ ਕਰਨ ।

ਕੇਂਦਰੀ ਬਜਟ ਵਿਚ ਫ਼ੂਡ ਪ੍ਰੋਸੈਸਿੰਗ ਇੰਡਸਟਰੀ ਨੂੰ 1400 ਕਰੋੜ ਦੇਣ ਬਾਰੇ ਉਨ੍ਹਾਂ ਕਿਹਾ ਕਿ ਇਹ ਸਵਾਗਤ ਯੋਗ ਹੈ ਨਾਲ ਉਨ੍ਹਾਂ ਕਿਹਾ ਕਿ ਫ਼ੂਡ ਪ੍ਰੋਸੈਸਿੰਗ ਮੰਤਰੀ ਵੀ ਪੰਜਾਬ ਤੋਂ ਹਨ ਅਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਫ਼ੂਡ ਪ੍ਰੋਸੈਸਿੰਗ ਇੰਡਸਟਰੀ ਵੱਧ ਤੋਂ ਵੱਧ ਪੰਜਾਬ ਵਿਚ ਲੈ ਕੇ ਆਉਣ ।

-PTC News