ਖੇਡਾਂ 'ਚ ਚੋਣ ਨਾ ਹੋਣ ਕਰਕੇ ਪਟਿਆਲਾ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

By Shanker Badra - February 19, 2018 2:02 pm

ਖੇਡਾਂ 'ਚ ਚੋਣ ਨਾ ਹੋਣ ਕਰਕੇ ਪਟਿਆਲਾ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ:ਆਪਣੀਆਂ ਦੁੱਖਾਂ ਭਰੀਆਂ ਜ਼ਿੰਦਗੀਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਰੁਝਾਨ ਵਿਦਿਆਰਥੀਆਂ ਵਿੱਚ ਵੀ ਵਧਦਾ ਜਾ ਰਿਹਾ ਹੈ।ਖੇਡਾਂ 'ਚ ਚੋਣ ਨਾ ਹੋਣ ਕਰਕੇ ਪਟਿਆਲਾ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀਅਜਿਹਾ ਹੀ ਇੱਕ ਮਾਮਲਾ ਪਟਿਆਲਾ ਦੇ ਵਿੱਚ ਸਾਹਮਣੇ ਆਇਆ ਹੈ।ਸ਼ਹਿਰ ਦੇ ਮਲਟੀਪਰਪਜ਼ ਸੀਨੀਅਰ ਸੈਕੇਂਡਰੀ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਕੁਲਦੀਪ ਸਿੰਘ ਨਿਵਾਸੀ ਬਾਬੂ ਸਿੰਘ ਕਾਲੋਨੀ ਪਟਿਆਲਾ ਵਲੋਂ ਆਪਣੇ ਹੀ ਘਰ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ।ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਦੀ ਉਮਰ 15 ਸਾਲ ਸੀ ਤੇ ਉਹ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ।ਖੇਡਾਂ 'ਚ ਚੋਣ ਨਾ ਹੋਣ ਕਰਕੇ ਪਟਿਆਲਾ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀਹਾਲਾਕਿ ਕੁਲਦੀਪ ਸਿੰਘ ਨੇ ਕਿਸੇ ਤਰ੍ਹਾਂ ਦਾ ਕੋਈ ਵੀ ਸੁਸਾਈਡ ਨੋਟ ਨਹੀਂ ਛੱਡਿਆ ਪਰ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਕ੍ਰਿਕੇਟ ਖੇਡਦਾ ਸੀ ਤੇ ਉਸ ਦੀ ਕ੍ਰਿਕੇਟ ਟੀਮ 'ਚ ਚੋਣ ਨਾ ਹੋਣ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ।ਖੇਡਾਂ 'ਚ ਚੋਣ ਨਾ ਹੋਣ ਕਰਕੇ ਪਟਿਆਲਾ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀਇਸ ਦੀ ਪੁਸ਼ਟੀ ਕਰਦੇ ਹੋਏ ਥਾਣਾ ਬਖਸ਼ੀਵਾਲਾ ਦੇ ਐੱਸ.ਐੱਚ.ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦਾ ਨਾ ਤਾਂ ਕੋਈ ਸੁਸਾਈਡ ਨੋਟ ਮਿਲਿਆ ਹੈ ਤੇ ਨਾ ਹੀ ਪਰਿਵਾਰ ਨੇ ਕਿਸੇ 'ਤੇ ਕੋਈ ਉਂਗਲੀ ਚੁੱਕੀ ਹੈ।ਇਸ ਲਈ ਪੁਲਿਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
-PTCNews

adv-img
adv-img