ਚੈਂਪੀਅਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਬੀ.ਸੀ.ਸੀ.ਆਈ. ਨੂੰ ਕੀਤੀ ਬੇਨਤੀ

ਚੈਂਪੀਅਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਬੀ.ਸੀ.ਸੀ.ਆਈ. ਨੂੰ ਕੀਤੀ ਬੇਨਤੀ
ਚੈਂਪੀਅਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਬੀ.ਸੀ.ਸੀ.ਆਈ. ਨੂੰ ਕੀਤੀ ਬੇਨਤੀ

ਚੈਂਪੀਅਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਬੀ.ਸੀ.ਸੀ.ਆਈ. ਨੂੰ ਕੀਤੀ ਬੇਨਤੀ : ਦੁਨੀਆਂ ਦੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਬੀ.ਸੀ.ਸੀ.ਆਈ. ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤੀ ਨੇਤਰਹੀਨ ਕ੍ਰਿਕਟ ਸੰਘ ਨੂੰ ਆਪਣੀ ਸਰਪ੍ਰਸਤੀ ਵਿੱਚ ਲੈਣ ਤੇ ਖਿਡਾਰੀਆਂ ਨੂੰ ਪੈਨਸ਼ਨ ਯੋਜਨਾ ਦੇ ਤਹਿਤ ਲੈ ਕੇ ਆਉਣ ਦੀ ਗੱਲ ਕੀਤੀ ਹੈ। 20 ਜਨਵਰੀ ਨੂੰ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਵਿਸ਼ਵ ਕੱਪ ਜਿੱਤਿਆ ਸੀ।
ਚੈਂਪੀਅਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਬੀ.ਸੀ.ਸੀ.ਆਈ. ਨੂੰ ਕੀਤੀ ਬੇਨਤੀ ਤੇਂਦੁਲਕਰ ਨੇ ਬੇਨਤੀ ਕਰਦਿਆਂ ਬੀ.ਸੀ.ਸੀ.ਆਈ. ਨੂੰ ਭਾਰਤੀ ਨੇਤਰਹੀਨ ਕ੍ਰਿਕਟ ਸੰਘ ਨੂੰ ਬੀ.ਸੀ.ਸੀ.ਆਈ. ਤੋਂ ਮਾਨਤਾ ਦੇਣ ‘ਤੇ ਵਿਚਾਰ ਕਰਨ ਲਈ ਕਿਹਾ ਹੈ, `ਤੇ ਉਹਨਾਂ ਨੇ ਦੱਸਿਆ ਕਿ ਭਾਰਤ ਨੇ ਚੌਥੀ ਵਾਰ ਨੇਤਰਹੀਨ ਵਿਸ਼ਵ ਕੱਪ ਜਿੱਤਿਆ ਹੈ।

ਸਾਰੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਭਾਰਤ ਦੀ ਝੋਲੀ ਵਿੱਚ ਵਿਸ਼ਵ ਕੱਪ ਪਾ ਦਿੱਤਾ ਸੀ। ਬੀ.ਸੀ.ਸੀ.ਆਈ ਦੀ ਸ਼ਲਾਘਾ ਕਰਦਿਆਂ ਉਹਨਾਂ ਨੇ ਇਹ ਵੀ ਕਿਹਾ ਕਿ ਬੀ.ਸੀ.ਸੀ.ਆਈ. ਨੇ ਬੀਤੇ ਸਮੇਂ ‘ਚ ਵੀ ਇਨ੍ਹਾਂ ਖਿਡਾਰੀਆਂ ਦਾ ਸਾਥ ਦਿੱਤਾ ਹੈ ਅਤੇ ਇਸ ਵਾਰ ਵੀ ਦੇਵੇਗਾ।

—PTC News