ਚੋਣ ਕਮਿਸ਼ਨ ਨੇ ਆਪ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦ

By Shanker Badra - January 19, 2018 6:01 pm

ਚੋਣ ਕਮਿਸ਼ਨ ਨੇ ਆਪ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦ:ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ 'ਤੇ ਕੇਜਰੀਵਾਲ ਸਰਕਾਰ ਨੂੰ ਝਟਕਾ ਲੱਗਾ ਹੈ।ਸੂਤਰਾਂ ਮੁਤਾਬਕ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਨੂੰ ਸਹਿਮਤੀ ਦੇ ਦਿੱਤੀ ਹੈ।ਕੇਜਰੀਵਾਲ ਸਰਕਾਰ 'ਤੇ 20 ਵਿਧਾਇਕਾਂ ਨੂੰ ਲਾਭ ਦਾ ਪਦ ਦੇਣ ਦਾ ਇਲਜ਼ਾਮ ਲੱਗਿਆ ਸੀ।ਚੋਣ ਕਮਿਸ਼ਨ ਨੇ ਆਪ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦਚੋਣ ਕਮਿਸ਼ਨ ਨੇ ਇਸ ਮਾਮਲੇ 'ਤੇ ਬੈਠਕ ਕੀਤੀ ਹੈ ਤੇ ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਆਪਣੇ ਫੈਸਲੇ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ।ਹੁਣ 20 ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ।ਕਾਨੂੰਨ ਮੁਤਾਬਕ ਉਹ ਵਿਧਾਇਕ ਰਹਿੰਦੇ ਹੋਏ ਲਾਭ ਦਾ ਪਦ ਨਹੀਂ ਲੈ ਸਕਦੇ ਤੇ ਇਹ 20 ਵਿਧਾਇਕ ਸੰਸਦੀ ਸਕੱਤਰ ਬਣ ਕੇ ਲਾਭ ਲੈ ਰਹੇ ਸਨ।ਆਮ ਆਦਮੀ ਪਾਰਟੀ ਨੇ ਕਿਹਾ ਕਿ ਜੇ ਇਹ ਗੱਲ ਸੱਚ ਹੈ ਸਾਨੂੰ ਹੈਰਾਨ ਕਰਨ ਵਾਲੀ ਹੈ।ਅਸੀਂ ਇਸ ਖ਼ਿਲਾਫ ਕਾਨੂੰਨੀ ਲੜਾਈ ਲੜਾਂਗੇ।ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਵਿਧਾਇਕ ਕਮਿਸ਼ਨ ਨੂੰ ਲਿਖ਼ਤੀ ਜਵਾਬ ਨਹੀਂ ਦੇ ਰਹੇ ਹਨ ਤੇ ਜੇ ਉਹ ਜਵਾਬ ਨਹੀਂ ਦਿੰਦੇ ਕਮਿਸ਼ਨ ਬਿਨਾਂ ਗੌਰ ਕੀਤੇ ਕਾਰਵਾਈ ਕਰੇਗਾ।ਚੋਣ ਕਮਿਸ਼ਨ ਨੇ ਆਪ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ 'ਤੇ ਪਿਛਲੇ ਸਾਲ ਤੋਂ ਮੈਂਬਰਤਾ ਰੱਦ ਹੋਣ ਦੀ ਤਲਵਾਰ ਲਟਕ ਰਹੀ ਸੀ ਤੇ ਹੁਣ ਇਹ 20 ਰਹਿ ਗਏ ਸਨ।ਦਿੱਲੀ ਸਰਕਾਰ ਨੇ ਇਨ੍ਹਾਂ ਨੂੰ ਸੰਸਦੀ ਸਕੱਤਰ ਬਣਾਇਆ ਸੀ।ਇਸ ਦੇ ਖਿਲਾਫ ਪਟੀਸ਼ਨ ਦਾਖਲ ਕਰਕੇ ਕਿਹਾ ਗਿਆ ਸੀ ਕਿ ਸੰਸਦੀ ਸਕੱਤਰ ਦਾ ਅਹੁਦਾ ਲਾਭ ਦਾ ਅਹੁਦਾ ਹੈ,ਅਜਿਹੇ 'ਚ ਇੰਨਾਂ 20 ਵਿਧਾਇਕਾਂ ਦੀ ਮੈਂਬਰਤਾ ਰੱਦ ਕੀਤੀ ਜਾ ਚੁੱਕੀ ਹੈ।ਚੋਣ ਕਮਿਸ਼ਨ ਦੁਆਰਾ 20 ਵਿਧਾਇਕਾਂ ਨੂੰ ਅਯੋਗ ਕਰਾਰ ਕਰਨ ਤੇ ਆਮ ਆਦਮੀ ਪਾਰਟੀ ਪਹੁੰਚੀ ਹਾਈ ਕੋਰਟ।ਚੋਣ ਕਮਿਸ਼ਨ ਨੇ ਆਪ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦਸ਼ੁਕਰਵਾਰ ਨੂੰ ਚੋਣ ਕਮਿਸ਼ਨ ਦੁਆਰਾ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਈ ਕੋਰਟ ਪੁੱਜੇ ਹਨ।ਆਪ ਦੇ ਵਿਧਾਇਕ ਦੁਆਰਾ ਚੀਫ਼ ਜਸਟਿਸ ਗੀਤਾ ਮਿੱਤਲ ਦੀ ਅਗਵਾਈ ਹੇਠ ਵਾਲੇ ਬੈਂਚ ਹੇਠ ਪਟੀਸ਼ਨ ਨੂੰ ਪੇਸ਼ ਕੀਤਾ ਗਿਆ ਹੈ ਅਤੇ ਅੱਜ ਹੀ ਉਸਦੀ ਸੁਣਵਾਈ ਹੋਣ ਦੀ ਸੰਭਾਵਨਾਂ ਹੈ।ਸੰਪਰਕ ਕਰਨ ਤੇ ਮੁੱਖ ਚੋਣ ਕਮਿਸ਼ਨਰ ਏ.ਕੇ ਜੋਤੀ ਨੇ ਕਿਹਾ ਕਿ ਕਿਉਂਕਿ ਇਹ ਮਾਮਲਾ ਅਜੇ ਕੋਰਟ ਦੇ ਅਧੀਨ ਹੈ ਇਸ ਕਰਕੇ ਇਸ ਮੁੱਦੇ ਤੇ ਉਹ ਅਜੇ ਕੋਈ ਵੀ ਟਿਪਣੀ ਨਹੀਂ ਕਰਨਾ ਚਾਹੁੰਦੇ।
-PTCNews

adv-img
adv-img