ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ-ਗੋਬਿੰਦ ਸਿੰਘ ਲੌਂਗੋਵਾਲ

ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ-ਗੋਬਿੰਦ ਸਿੰਘ ਲੌਂਗੋਵਾਲ

ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ-ਗੋਬਿੰਦ ਸਿੰਘ ਲੌਂਗੋਵਾਲ:ਪੰਜਾਬ ਵਿਚ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਕੀਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ ਕੀਤੀ ਜਾ ਸਕਦੀ।ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ-ਗੋਬਿੰਦ ਸਿੰਘ ਲੌਂਗੋਵਾਲਇਹ ਵਿਚਾਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮਾਹਿਲਪੁਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੇਵਾ ਮੁਕਤ ਜੱਜ ਨੂੰ ਇਸ ਕਮੇਟੀ ਦਾ ਇੰਚਾਰਜ ਲਗਾ ਕੇ ਪਹਿਲਾਂ ਹੀ ਆਸ ਖ਼ਤਮ ਕਰ ਦਿੱਤੀ ਕਿਉਂਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਕਿਸੇ ਮੌਜੂਦਾ ਜੱਜ ਤੋਂ ਕਰਵਾਉਣੀ ਚਾਹੀਦੀ ਸੀ।ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ-ਗੋਬਿੰਦ ਸਿੰਘ ਲੌਂਗੋਵਾਲਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬੀਆਂ ਦੇ ਧਾਰਮਿਕ ਮਸਲਿਆਂ ਨੂੰ ਹੱਲ ਕਰਨ ਲਈ ਕਦੀ ਵੀ ਗੰਭੀਰ ਨਹੀਂ ਰਹੀ।ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਵੀ ਸੂਚਨਾ ਦੇਣ ਵਾਲਿਆਂ ਦੀ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਜਦਕਿ ਗੁਪਤ ਰੂਪ ਵਿਚ ਇਨ੍ਹਾਂ ਮਾਮਲਿਆਂ ਦੀ ਕੋਈ ਪੜਤਾਲ ਨਹੀਂ ਕੀਤੀ ਜਾ ਰਹੀ।
-PTCNews