ਹੋਰ ਖਬਰਾਂ

ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਸੁਪ੍ਰਿੰਟੈਂਡੈਂਟ ਸ. ਥਾਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

By Joshi -- August 16, 2017 1:08 pm -- Updated:Feb 15, 2021

ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਸੁਪ੍ਰਿੰਟੈਂਡੈਂਟ ਸ. ਥਾਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ: ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ (ਨਾਂਦੇੜ) ਦੇ ਸੁਪ੍ਰਿੰਟੈਂਡੈਂਟ ਸ. ਥਾਨ ਸਿੰਘ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਸ. ਥਾਨ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀਨਾ ਕੌਰ, ਬੇਟਾ ਪਰਮਜੀਤ ਸਿੰਘ, ਬੇਟੀ ਹਰਸਿਮਰਨ ਕੌਰ ਤੇ ਦਾਮਾਦ ਅਜੇਪਾਲ ਸਿੰਘ ਵੀ ਪਹੁੰਚੇ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਸਕੱਤਰ ਡਾ. ਰੂਪ ਸਿੰਘ ਨੇ ਸ. ਥਾਨ ਸਿੰਘ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਸਮੇਂ ਸ. ਥਾਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਥੇ ਆ ਕੇ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ ਅਤੇ ਅਕਸਰ ਹੀ ਮੈਂ ਇਥੇ ਦਰਸ਼ਨਾਂ ਲਈ ਆਉਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੈਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਹਾਂ ਪਰ ਫਿਰ ਵੀ ਮਨ ਹਮੇਸ਼ਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਲੋਚਦਾ ਰਹਿੰਦਾ ਹੈ ਇਸੇ ਲਈ ਮੈਂ ਅੱਜ ਫਿਰ ਇਥੇ ਪਰਿਵਾਰ ਸਮੇਤ ਆਇਆ ਹਾਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਬਚਨ ਸਿੰਘ ਇੰਚਾਰਜ, ਸ. ਜਤਿੰਦਰ ਸਿੰਘ ਲਾਲੀ ਅਤੇ ਸ. ਥਾਨ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

—PTC News

  • Share