ਦਲੇਰ ਮਹਿੰਦੀ ਕਬੂਤਰਬਾਜ਼ੀ ਮਾਮਲੇ ਵਿੱਚ ਦੋਸ਼ੀ ਕਰਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

By Shanker Badra - March 16, 2018 1:03 pm

ਦਲੇਰ ਮਹਿੰਦੀ ਕਬੂਤਰਬਾਜ਼ੀ ਮਾਮਲੇ ਵਿੱਚ ਦੋਸ਼ੀ ਕਰਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ:ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਪਟਿਆਲਾ ਜ਼ਿਲ੍ਹਾ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੱਤਾ ਹੈ।ਦਲੇਰ ਮਹਿੰਦੀ ਕਬੂਤਰਬਾਜ਼ੀ ਮਾਮਲੇ ਵਿੱਚ ਦੋਸ਼ੀ ਕਰਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰਪਟਿਆਲਾ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਦਲੇਰ ਮਹਿੰਦੀ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਦੱਸਿਆ ਜਾਂਦਾ ਹੈ ਕਿ ਸਾਲ 2003 ਵਿੱਚ ਦਲੇਰ ਮਹਿੰਦੀ 'ਤੇ ਇਲਜ਼ਾਮ ਲੱਗਿਆ ਸੀ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਉਨ੍ਹਾਂ ਨੇ ਕਈ ਲੋਕਾਂ ਤੋਂ ਪੈਸੇ ਲਏ ਸਨ।ਦਲੇਰ ਮਹਿੰਦੀ ਕਬੂਤਰਬਾਜ਼ੀ ਮਾਮਲੇ ਵਿੱਚ ਦੋਸ਼ੀ ਕਰਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਦਲੇਰ ਮਹਿੰਦੀ ਤੇ ਉਨ੍ਹਾਂ ਦੇ ਭਰਾ ਸ਼ਮਸੇਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।ਉਸ ਤੋਂ ਬਾਅਦ ਕੇਸ ਦਰਜ ਹੋਣ ਮਗਰੋਂ ਦਲੇਰ ਮਹਿੰਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।
-PTCNews

adv-img
adv-img