ਦੇਸ਼- ਵਿਦੇਸ਼

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 500 ਕਰੋੜ ਦੀ ਰਾਸ਼ੀ ਜਾਰੀ ਕੀਤੀ

By Joshi -- August 26, 2017 4:08 pm -- Updated:Feb 15, 2021

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ ਅਤੇ ਸੂਬੇ ਲਈ ਤੁਰੰਤ ਰਾਹਤ ਰਾਸ਼ੀ ਲਈ 500 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਹੜ੍ਹ ਵਿਚ ਮਾਰੇ ਗਏ ਲੋਕਾਂ ਦੇ ਦੋ-ਦੋ ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਕੇਂਦਰੀ ਟੀਮ ਨੂੰ ਜਲਦੀ ਹੀ ਸੂਬੇ ਵਿੱਚ ਭੇਜਿਆ ਜਾਵੇਗਾ।

ਉਸਨੇ ਬੀਮਾ ਕੰਪਨੀਆਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਆਪਣੇ ਕਰਮਚਾਰੀਆਂ ਨੂੰ ਤੁਰੰਤ ਭੇਜਣ ਲਈ ਕਿਹਾ ਤਾਂ ਜੋ ਕਿਸਾਨ ਜਲਦੀ ਤੋਂ ਜਲਦੀ ਰਾਹਤ ਪ੍ਰਾਪਤ ਕਰ ਸਕਣ।

ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਏਰੀਅਲ ਸਰਵੇਖਣ ਤੋਂ ਬਾਅਦ ਇਹ ਫੈਸਲਾ ਲਿਆ।

ਪੀਐਮਓ ਨੇ ਇਕ ਬਿਆਨ 'ਚ ਕਿਹਾ ਕਿ ਸਮੀਖਿਆ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਬਿਹਾਰ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਚਾਰ ਪ੍ਰਭਾਵਿਤ ਜ਼ਿਲ੍ਹਿਆਂ ਪੂਰਣਿਆ, ਕਟਿਹਾਰ, ਕਿਸਾਨਗੰਜ ਅਤੇ ਅਰਾਰੀਆ ਦੇ ਹਵਾਈ ਸਰਵੇਖਣ ਕੀਤਾ।

ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਸੀ ਕਿ ੨੭,੦੦ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਦੇ ਕਾਰਨ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਕੇਂਦਰੀ ਸਹਾਇਤਾ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇਗੀ।

ਪੀਐਮਓ ਨੇ ਕਿਹਾ ਕਿ ਉਨ੍ਹਾਂ ਨੇ ਮਾਰੇ ਗਏ ਵਿਅਕਤੀਆਂ ਲਈ ਪ੍ਰਧਾਨ ਮੰਤਰੀ ਦੀ ਰਾਸ਼ਟਰੀ ਰਾਹਤ ਫੰਡ ਅਤੇ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਲਈ ੨ ਲੱਖ ਰੁਪਏ ਅਤੇ ੫੦,੦੦੦ ਰੁਪਏ ਦੀ ਰਾਸ਼ੀ ਦੀ ਅਦਾਇਗੀ ਦਾ ਐਲਾਨ ਕੀਤਾ।

ਦੋਵੇਂ ਦੇਸ਼ ਸਰਹੱਦੀ ਇਲਾਕਿਆਂ ਵਿਚ ਹੜ੍ਹਾਂ ਦੇ ਕੰਟਰੋਲ 'ਤੇ ਵੀ ਕੰਮ ਕਰਨਗੇ, ਜਿਸ ਨਾਲ ਇਸ ਖੇਤਰ ਨੂੰ ਲਾਭ ਹੋਵੇਗਾ।

ਪ੍ਰਧਾਨ ਮੰਤਰੀ ਨੇ ਸੂਬਾ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਹੜ੍ਹ ਦੇ ਕਾਰਨ ਨੁਕਸਾਨ ਦੀ ਭਰਪਾਈ ਲਈ ਕੇਂਦਰ ਹਰ ਤਰ੍ਹਾਂ ਦੀ ਮਦਦ ਦੇਵੇਗਾ।

ਤਾਜ਼ਾ ਰਿਪੋਰਟ ਦੇ ਅਨੁਸਾਰ, ਬਿਹਾਰ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ੪੧੮ ਹੋ ਗਈ ਹੈ, ਅਤੇ ੧੯ ਜ਼ਿਲ੍ਹਿਆਂ ਵਿਚ ੧.੬੭ ਕਰੋੜ ਲੋਕ ਪ੍ਰਭਾਵਿਤ ਹੋਏ ਹਨ।

—PTC News