ਪੰਜਾਬ

ਫਗਵਾੜਾ 'ਚ ਇੱਕ ਔਰਤ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ

By Shanker Badra -- January 26, 2018 9:09 am

ਫਗਵਾੜਾ 'ਚ ਇੱਕ ਔਰਤ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ:ਫਗਵਾੜਾ-ਲੁਧਿਆਣਾ ਰੇਲ ਟਰੈਕ 'ਤੇ ਪਿੰਡ ਮੌਲੀ ਦੇ ਕੋਲ ਅੱਜ ਦੋ ਬੱਚਿਆਂ ਦੀ ਮਾਂ ਵੱਲੋਂ ਸ਼ੱਕੀ ਹਾਲਾਤ ਵਿਚ ਕਥਿਤ ਤੌਰ 'ਤੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਫਗਵਾੜਾ 'ਚ ਇੱਕ ਔਰਤ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀਰੇਲਵੇ ਪੁਲਿਸ ਫਗਵਾੜਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਭੇਜ ਸਿੰਘ ਨੇ ਵਾਪਰੀ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ (26) ਪਤਨੀ ਮਨਜੀਤ ਕੁਮਾਰ ਵਾਸੀ ਗੋਬਿੰਦਪੁਰਾ ਫਗਵਾੜਾ ਦੇ ਰੂਪ ਵਿਚ ਹੋਈ ਹੈ।ਉਨ੍ਹਾਂ ਦੱਸਿਆ ਕਿ ਜੀ.ਆਰ.ਪੀ. ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।ਫਗਵਾੜਾ 'ਚ ਇੱਕ ਔਰਤ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀਮਾਮਲੇ ਸਬੰਧੀ ਪੁਲਿਸ ਨੇ ਧਾਰਾ 174 ਸੀ.ਆਰ.ਪੀ.ਸੀ. ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਅਜੇ ਤੱਕ ਪੁਲਿਸ ਨੂੰ ਘਟਨਾ ਸਥਾਨ ਤੋਂ ਕੋਈ ਵੀ ਸੁਸਾਈਡ ਨੋਟ ਨਹੀਂ ਬਰਾਮਦ ਹੋਇਆ।ਫਗਵਾੜਾ 'ਚ ਇੱਕ ਔਰਤ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਰਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ।ਇਸੇ ਕਰਕੇ ਉਸਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
-PTCNews

  • Share