
ਮਨਪ੍ਰੀਤ ਬਾਦਲ ਅਤੇ ਨਵਜੋਤ ਸਿੱਧੂ ਵਿਰੁੱਧ ਕੇਸ ਦਰਜ ਕੀਤਾ ਜਾਵੇ :ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਦੇ ਦੋ ਮੰਤਰੀਆਂ ‘ਤੇ ਅਪਰਾਧਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।ਬਜ਼ਟ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਵਿੱਤ ਮੰਤਰੀ ਤੇ ਸਥਾਨਕ ਸਰਕਾਰਾਂ ਮੰਤਰੀ ‘ਤੇ ਕੇਸ ਦਰਜ ਹੋਵੇ।ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ ਨੇ ਨਵਜੋਤ ਸਿੱਧੂ ਨੂੰ ਬਜ਼ਟ ਦਿਖਾਇਆ ਹੈ,ਇਸ ਲਈ ਦੋਵਾਂ ‘ਤੇ ਕ੍ਰਿਮੀਨਲ ਕੇਸ ਦਰਜ ਹੋਣਾ ਚਾਹੀਦਾ ਹੈ।
ਬਜ਼ਟ ਪੇਸ਼ ਹੋਣ ਤੋਂ ਪਹਿਲਾਂ ਕਿਸੇ ਨੂੰ ਨਹੀਂ ਦਿਖਾਇਆ ਜਾ ਸਕਦਾ।ਇਹ ਸੀਕ੍ਰੇਟ ਦਸਤਾਵੇਜ਼ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪੱਤਰਕਾਰ ਸੰਮੇਲਨ ਵਿੱਚ ਕੈਪਟਨ ਸਰਕਾਰ ਦੇ ਬਜ਼ਟ ਨੂੰ ਕਿਸਾਨ,ਮੁਲਾਜ਼ਮ,ਨੌਜਵਾਨ ਤੇ ਦਲਿਤ ਵਿਰੋਧੀ ਕਰਾਰ ਦਿੱਤਾ ਸੀ।ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਸੀ ਕਿ ਲੋਕਾਂ ‘ਤੇ ਮੋਟੇ ਟੈਕਸ ਲਾਏ ਗਏ ਹਨ ਤੇ ਇਹ ਪੰਜਾਬ ਨੂੰ ਬਰਬਾਦ ਕਰਨ ਵਾਲਾ ਟੈਕਸ ਹੈ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਵਾਲਾ ਬੱਜਟ ਦੁਬਾਰਾ ਪੇਸ਼ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਅੰਕੜਿਆਂ ਦਾ ਧੋਖਾ ਕੀਤਾ ਗਿਆ ਹੈ।ਬਾਦਲ ਨੇ ਕਿਹਾ ਕਿ ਸਰਕਾਰ ਦੇ ਪੱਲੇ ਕੁਝ ਨਹੀਂ,ਉਸ ਨੇ ਸਿਰਫ਼ ਲੋਕਾਂ ਨਾਲ ਧੋਖਾ ਕੀਤਾ ਹੈ।ਉਨ੍ਹਾਂ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਬਜ਼ਟ ਨਾ ਪੇਸ਼ ਕਰਿਆ ਕਰਨ,ਜੇਕਰ ਹਰ ਵਾਰ ਉਹੀ ਕੁਝ ਕਰਨਾ ਹੁੰਦਾ ਹੈ।
-PTCNews