ਧਰਮ ਅਤੇ ਵਿਰਾਸਤ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ

By Joshi -- June 10, 2017 1:06 pm -- Updated:Feb 15, 2021

ਅੰਮ੍ਰਿਤਸਰ: ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਲਾਸ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ਼ਨਾਨ ਕਰ ਸ੍ਰੀ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਰੂਹਾਨੀਅਤ ਅਤੇ ਪ੍ਰਮਾਤਮਾ ਦੇ ਲੜ੍ਹ ਲੱਗਣ ਦਾ ਸੰਦੇਸ਼ ਦੇਣ ਦੇ ਨਾਲ ਜ਼ੁਲਮ ਦਾ ਟਾਕਰਾ ਕਰਨ ਲਈ ਹਥਿਆਰ ਚੁੱਕਣ ਦਾ ਉਪਦੇਸ਼ ਵੀ ਦਿੱਤਾ ਸੀ। ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਮੀਰੀ ਪੀਰੀ ਧਾਰਨ ਕਰਵੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਥਾਪਨਾ ਕੀਤੀ। ਬੰਦੀ ਛੋੜ ਦਾਤਾ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਮੂਹ ਸੰਗਤ ਨੂੰ ਕਰੋੜ ਕਰੋੜ ਵਧਾਈ ਹੋਵੇ ਜੀ।

—PTC News

  • Share