ਮੁੱਖ ਮੰਤਰੀ ਦੇ ਸ਼ਹਿਰ ਹੁਣ ਸਰਕਾਰੀ ਸਕੂਲਾਂ ‘ਚ ਪੜ੍ਹਾਈ ਜਾਵੇਗੀ ਅੰਗਰੇਜ਼ੀ

ਮੁੱਖ ਮੰਤਰੀ ਦੇ ਸ਼ਹਿਰ ਹੁਣ ਸਰਕਾਰੀ ਸਕੂਲਾਂ 'ਚ ਪੜ੍ਹਾਈ ਜਾਵੇਗੀ ਅੰਗਰੇਜ਼ੀ
ਮੁੱਖ ਮੰਤਰੀ ਦੇ ਸ਼ਹਿਰ ਹੁਣ ਸਰਕਾਰੀ ਸਕੂਲਾਂ 'ਚ ਪੜ੍ਹਾਈ ਜਾਵੇਗੀ ਅੰਗਰੇਜ਼ੀ

ਮੁੱਖ ਮੰਤਰੀ ਦੇ ਸ਼ਹਿਰ ਹੁਣ ਸਰਕਾਰੀ ਸਕੂਲਾਂ ‘ਚ ਪੜ੍ਹਾਈ ਜਾਵੇਗੀ ਅੰਗਰੇਜ਼ੀ: ਮੁੱਖ ਮੰਤਰੀ ਦੇ ਸ਼ਹਿਰ ਹੁਣ ਸਰਕਾਰੀ ਸਕੂਲ ‘ਚ ਅੰਗਰੇਜ਼ੀ ਨੂੰ ਪਹਿਲਾ ਦਿੱਤੀ ਜਾਵੇਗੀ। ਇਹ ਹੁਕਮ ਖੁਦ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਹਨ, ਜਿੰਨ੍ਹਾਂ ਅਨੁਸਾਰ ਤਜਰਬੇ ਵਜੋਂ ਸਿੱਖਿਆ ਵਿਭਾਗ ਨੇ ਪਟਿਆਲਾ ਦੇ ੫੨ ਸਕੂਲਾਂ ਦੀ ਚੋਣ ਕਰ ਲਈ ਹੈ। ਦੱਸ ਦੇਈਏ ਕਿ ਇਹ ਹੁਕਮ ਨਵੇਂ ਸੈਸ਼ਨ ਤੋਂ ਲਾਗੂ ਹੋ ਜਾਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ, ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆ ਨੂੰ ਅੱਜਕੱਲ੍ਹ ਦੇ ਸਮੇਂ ਅਨੁਸਾਰ ਢਾਲਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਤਹਿਤ ਪਟਿਆਲਾ ਦੇ ੫੨ ਸਕੂਲਾਂ ਦੇ ੬੨੨੧ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।

ਮੁੱਖ ਮੰਤਰੀ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਾਇਮਰੀ ਜ਼ਿਲਾ ਸਿੱਖਿਆ ਅਧਿਕਾਰੀ ਮੁਤਾਬਕ ਵਿਦਿਆਰਥੀਆਂ ਦੀ ਚੋਣ ਇਸ ਹਿਸਾਬ ਨਾਲ ਕੀਤੀ ਗਈ ਹੈ ਕਿ ਮੁੰਡੇ ਤੇ ਕੁੜੀਆਂ ਦੀ ਪ੍ਰਤੀ ਸਕੂਲ ਗਿਣਤੀ ਬਰਾਬਰ ਰਹੇ। ਨਵੇਂ ਸੈਸ਼ਨ ਤੋਂ ਜ਼ਿਲੇ ਦੇ ਹਰੇਕ ਬਲਾਕ ਵਿਚੋਂ ੪ ਸਕੂਲਾਂ ਅਜਿਹੇ ਹੋਣਗੇ ਜੋ ਕਿ ਅੰਗਰੇਜ਼ੀ ਮਾਧਿਅਮ ਦੀ ਪੜ੍ਹਾਈ ਕਰਵਾਉਣਗੇ।

ਸਕੂਲਾਂ ਦੀ ਚੋਣ ਸਮੇਂ ਵੀ ਕੁਝ ਪਹਿਲੂਆਂ ‘ਤੇ ਗੌਰ ਕੀਤਾ ਗਿਆ ਹੈ, ਜਿਸ ‘ਚ ਸਕੂਲ ਦੀ ਬਿਲਡਿੰਗ, ਕਲਾਸਾਂ, ਨਤੀਜੇ ਅਤੇ ਵਿਦਿਆਰਥੀਆਂ ਦੀ ਗਿਣਤੀ ਸ਼ਾਮਿਲ ਹੈ।

—PTC News