ਮੁੱਖ ਮੰਤਰੀ ਵੱਲੋਂ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

By Joshi - February 05, 2018 3:02 pm

ਮੁੱਖ ਮੰਤਰੀ ਵੱਲੋਂ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਅਤੇ ਸ਼ਾਹਕੋਟ ਤੋਂ ਮੌਜੂਦਾ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੇ ਸਤਿਕਾਰ ਵਿੱਚ ਅੱਧੇ ਦਿਨ ਲਈ ਸਰਕਾਰੀ ਛੁੱਟੀ ਦਾ ਐਲਾਨ ਕੀਤਾ |

ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਸ੍ਰੀ ਕੋਹਾੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ |
ਮੁੱਖ ਮੰਤਰੀ ਵੱਲੋਂ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਕੋਹਾੜ ਨੂੰ ਆਪਣੇ ਹਲਕੇ ਦੇ ਵਿਕਾਸ ਤੇ ਖੁਸ਼ਹਾਲੀ ਲਈ ਵਚਨਬੱਧ ਜ਼ਮੀਨ ਨਾਲ ਜੁੜੇ ਹੋਏ ਨੇਤਾ ਕਰਾਰ ਦਿੱਤਾ ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਇਆ |

ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ |

—PTC News

adv-img
adv-img