ਖੇਡ ਸੰਸਾਰ

ਮੁੱਖ ਮੰਤਰੀ ਵੱਲੋਂ ਹਰਮਨਪ੍ਰੀਤ ਨੂੰ ਡੀ.ਐਸ.ਪੀ. ਨਿਯੁਕਤ ਕਰਨ ਦੀ ਪ੍ਰਕ੍ਰਿਆ ਨੂੰ ਹਰੀ ਝੰਡੀ 

By Joshi -- August 02, 2017 7:08 pm -- Updated:Feb 15, 2021

• ਮੋਗਾ ਦੀ ਮਹਿਲਾ ਕ੍ਰਿਕਟ ਖਿਡਾਰਨ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੀ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ ਵਜੋਂ ਨਿਯੁਕਤ ਕਰਨ ਲਈ ਰਸਮੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਅੱਜ ਉਸ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਸੂਬੇ ਦੀ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਹਰਮਨਪ੍ਰੀਤ ਕੌਰ ਦੀ ਨਿਯੁਕਤੀ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਦੀ ਹਦਾਇਤ ਕੀਤੀ ਅਤੇ ਉਨ•ਾਂ ਆਖਿਆ ਕਿ ਉਸ ਨੂੰ ਸਿਖਲਾਈ ਬਾਅਦ ਵਿੱਚ ਦਿੱਤੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਹਰਮਨਪ੍ਰੀਤ ਕੌਰ ਇਸ ਵੇਲੇ ਕੇਂਦਰੀ ਰੇਲਵੇ ਮੰਤਰਾਲੇ ਵਿੱਚ ਨੌਕਰੀ ਕਰ ਰਹੀ ਹੈ ਜਦਕਿ ਉਹ ਇਸ ਪ੍ਰਤੀਭਾਸ਼ੀਲ ਨੌਜਵਾਨ ਕ੍ਰਿਕਟ ਖਿਡਾਰਨ ਨੂੰ ਪੰਜਾਬ ਲਿਆਉਣਾ ਚਾਹੁੰਦੇ ਹਨ। ਉਨ•ਾਂ ਨੇ ਹਰਮਨਪ੍ਰੀਤ ਕੌਰ ਨੂੰ ਭਰੋਸਾ ਦਿੱਤਾ ਕਿ ਰੇਲਵੇ ਮੰਤਰਾਲੇ ਨਾਲ ਰੁਜ਼ਗਾਰ ਸਬੰਧੀ ਇਕਰਾਰਨਾਮੇ ਨੂੰ ਖਤਮ ਕਰਨ ਦਾ ਮਾਮਲਾ ਉਹ ਰੇਲਵੇ ਮੰਤਰਾਲੇ ਕੋਲ ਉਠਾਉਣਗੇ ਤਾਂ ਕਿ ਉਹ ਛੇਤੀ ਤੋਂ ਛੇਤੀ ਪੰਜਾਬ ਪੁਲਿਸ ਦੀ ਨੌਕਰੀ ਜੁਆਇਨ ਕਰ ਸਕੇ ਅਤੇ ਇਸ ਦੇ ਨਾਲ ਕ੍ਰਿਕਟਰ ਵਜੋਂ ਉਹ ਆਪਣਾ ਖੇਡ ਕਰੀਅਰ ਜਾਰੀ ਰੱਖੇ।
ਮੁੱਖ ਮੰਤਰੀ ਵੱਲੋਂ ਹਰਮਨਪ੍ਰੀਤ ਨੂੰ ਡੀ.ਐਸ.ਪੀ. ਨਿਯੁਕਤ ਕਰਨ ਦੀ ਪ੍ਰਕ੍ਰਿਆ ਨੂੰ ਹਰੀ ਝੰਡੀ  ਕ੍ਰਿਕਟ ਖਿਡਾਰਨ ਦੀ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਹਰਮਨਪ੍ਰੀਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ ਜੋ ਅੱਜ ਇੱਥੇ ਮੁੱਖ ਮੰਤਰੀ ਨੂੰ ਮਿਲਣ ਆਈ ਸੀ। ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਉਹ ਭਵਿੱਖ ਵਿੱਚ ਹੋਰ ਵਧੇਰੇ ਸ਼ਾਨਦਾਰ ਤਰੀਕੇ ਨਾਲ ਆਪਣਾ ਖੇਡ ਸਫਰ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਆਖਿਆ ਕਿ ਹਰਮਨਪ੍ਰੀਤ ਨੇ ਕੌਮੀ ਪੱਧਰ 'ਤੇ ਆਪਣੀ ਧਮਾਕੇਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸਾਰੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਪ੍ਰੇਰਨਾ ਲੈ ਕੇ ਪੰਜਾਬ ਦੇ ਮੁੰਡੇ-ਕੁੜੀਆਂ ਖੇਡਾਂ ਵਿੱਚ ਨਵੀਂਆਂ ਮੱਲਾਂ ਮਾਰਨਗੇ ਅਤੇ ਖੇਡਾਂ ਨੂੰ ਉਤਸ਼ਾਹਤ ਕਰਨਾ ਉਨ•ਾਂ ਦੀ ਸਰਕਾਰ ਦੀ ਵੱਡੀ ਤਰਜੀਹ ਹੈ।
ਮੁੱਖ ਮੰਤਰੀ ਵੱਲੋਂ ਹਰਮਨਪ੍ਰੀਤ ਨੂੰ ਡੀ.ਐਸ.ਪੀ. ਨਿਯੁਕਤ ਕਰਨ ਦੀ ਪ੍ਰਕ੍ਰਿਆ ਨੂੰ ਹਰੀ ਝੰਡੀ ਇਹ ਮੀਟਿੰਗ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕਰਵਾਈ। ਮੀਟਿੰਗ ਤੋਂ ਬਾਅਦ ਸ੍ਰੀ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮਹਿਲਾ ਕ੍ਰਿਕਟਰ ਨੂੰ ਦੱਸਿਆ ਕਿ ਮੈਚ ਦੌਰਾਨ ਉਸ ਦੀ ਧਮਾਕੇਦਾਰ ਖੇਡ ਨੇ ਉਨ•ਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਅਤੇ ਉਨ•ਾਂ ਦੀ ਸਰਕਾਰ ਉਸ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਹਰ ਸੰਭਵ ਸਹਾਇਤਾ ਜਾਰੀ ਰੱਖੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਹਰਮਨਪ੍ਰੀਤ ਨੂੰ ਦੱਸਿਆ ਕਿ ਉਸ ਨੇ ਆਪਣੀ ਨਿਵੇਕਲੀ ਪ੍ਰਾਪਤੀ ਨਾਲ ਪੰਜਾਬ ਦਾ ਮਾਣ ਵਧਾਇਆ ਅਤੇ ਉਸ ਦੀ ਬਿਹਤਰੀਨ ਖੇਡ ਲੱਖਾਂ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਉੱਭਰਦੇ ਖਿਡਾਰੀਆਂ ਦੀ ਮਦਦ ਕਰੇਗੀ ਤਾਂ ਕਿ ਇਹ ਖਿਡਾਰੀ ਕੌਮਾਂਤਰੀ ਪੱਧਰ 'ਤੇ ਸਫਲਤਾ ਦੇ ਝੱਡੇ ਗੱਡ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਬੀਤੇ ਮਹੀਨੇ ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿੱਚ ਹਰਮਨਪ੍ਰੀਤ ਵੱਲੋਂ ਨਾਬਾਦ ਰਹਿੰਦਿਆਂ 115 ਗੇਂਦਾਂ 'ਤੇ 171 ਦੌੜਾਂ ਬਣਾਉਣ ਅਤੇ ਮਹਿਲਾ ਕ੍ਰਿਕਟ ਵਿਚ ਸਭ ਤੋਂ ਵੱਧ ਦੌੜਾਂ ਬਣਾਈਆਂ ਅਤੇ ਉਸ ਦੇ ਇਸ ਵਿਲੱਖਣ ਪ੍ਰਦਰਸ਼ਨ ਸਦਕਾ ਹੀ ਭਾਰਤ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚਿਆ। ਕ੍ਰਿਕਟ ਖਿਡਾਰਨ ਨੇ ਪੁਲਿਸ ਫੋਰਸ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ•ਾਂ ਆਖਿਆ ਕਿ ਉਹ ਪਿਛਲੇ ਨੌਂ ਸਾਲਾਂ ਤੋਂ ਖੇਡ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਸੂਬਾ ਸਰਕਾਰ ਨੇ ਉਸ ਦੀਆਂ ਆਸਾਂ ਨੂੰ ਬੂਰ ਪਾਇਆ ਹੈ।

ਹਰਮਨਪ੍ਰੀਤ ਨੇ ਆਖਿਆ ਕਿ ਉਸ ਦੀ ਇੱਛਾ ਹੈ ਕਿ ਪੰਜਾਬ ਵਿੱਚ ਹੋਰ ਕ੍ਰਿਕਟ ਅਕੈਡਮੀਆਂ ਬਣਾਈਆਂ ਜਾਣ ਤਾਂ ਕਿ ਜੋ ਦਿੱਕਤਾਂ ਉਸ ਨੂੰ ਪੇਸ਼ ਆਈਆਂ, ਉਹ ਉੱਭਰਦੇ ਖਿਡਾਰੀਆਂ ਨੂੰ ਪੇਸ਼ ਨਾ ਆਉਣ। ਡੀ.ਜੀ.ਪੀ. ਨੇ ਆਖਿਆ ਕਿ ਹਰਮਨਪ੍ਰੀਤ ਦੇ ਪੁਲਿਸ ਫੋਰਸ ਵਿੱਚ ਆਉਣ ਨਾਲ ਪੁਲਿਸ ਵਿਭਾਗ ਵਿੱਚ ਵੀ ਇਕ ਕ੍ਰਿਕਟ ਅਕੈਡਮੀ ਸਥਾਪਤ ਕੀਤੀ ਜਾਵੇਗੀ।

 —PTC News