ਰਾਸ਼ਟਰੀ ਸਿੱਖ ਸੰਗਤ ਪ੍ਰਤੀ ਸੰਦੇਸ਼ ਸਬੰਧੀ ਛਪੇ ਬਿਆਨ ‘ਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਦਾ ਆਇਆ ਬਿਆਨ!

ਰਾਸ਼ਟਰੀ ਸਿੱਖ ਸੰਗਤ ਪ੍ਰਤੀ ਸੰਦੇਸ਼ ਸਬੰਧੀ ਛਪੇ ਬਿਆਨ 'ਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਦਾ ਆਇਆ ਬਿਆਨ!
ਰਾਸ਼ਟਰੀ ਸਿੱਖ ਸੰਗਤ ਪ੍ਰਤੀ ਸੰਦੇਸ਼ ਸਬੰਧੀ ਛਪੇ ਬਿਆਨ 'ਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਦਾ ਆਇਆ ਬਿਆਨ!

ਅੱਜ ਮਿਤੀ ੨੩-੧੦-੨੦੧੭ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਨੇ ਬੋਲਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਸਾਰੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਗਿਆ ਹੈ। ਸਾਡੇ ਇਤਿਹਾਸ ਨੂੰ ਕਿਸੇ ਹੋਰ ਧਰਮ ਵਿੱਚ ਰਲਗੱਡ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਕਦਾਚਿੱਤ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਇਹ ਬਰਦਾਸ਼ਤ ਕੀਤਾ ਜਾ ਸਕਦਾ ਹੈ। ਕਿਉਂਕਿ ਸਿੱਖ ਇੱਕ ਵੱਖਰੀ ਕੌਮ ਹੈ, ਸਾਡੀ ਵੱਖਰੀ ਪਹਿਚਾਨ ਹੈ, ਸਾਡਾ ਆਪਣਾ ਵਿਲੱਖਣ ਇਤਿਹਾਸ ਹੈ। ਸਿੱਖ ਧਰਮ ਕਿਸੇ ਵੀ ਦੂਸਰੇ ਧਰਮ ਦੇ ਧਾਰਮਿਕ ਵਿਸ਼ਵਾਸਾਂ, ਮਰਿਯਾਦਾਵਾਂ ਅਤੇ ਇਤਿਹਾਸ ਵਿੱਚ ਕਦੀ ਵੀ ਦਖਲਅੰਦਾਜ਼ੀ ਨਹੀਂ ਕਰਦਾ ਹੈ ਅਤੇ ਨਾ ਹੀ ਇਹ ਦਖਲਅੰਦਾਜੀ ਬਰਦਾਸ਼ਤ ਕਰੇਗਾ।
ਰਾਸ਼ਟਰੀ ਸਿੱਖ ਸੰਗਤ ਪ੍ਰਤੀ ਸੰਦੇਸ਼ ਸਬੰਧੀ ਛਪੇ ਬਿਆਨ 'ਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਦਾ ਆਇਆ ਬਿਆਨ!ਪਿਛਲੇ ਦਿਨੀਂ ਇੱਕ ਪ੍ਰਿੰਟ ਮੀਡੀਆ ਵਿੱਚ ਰਾਸ਼ਟਰੀ ਸਿੱਖ ਸੰਗਤ ਪ੍ਰਤੀ ਹੋਏ ਸੰਦੇਸ਼ ਸਬੰਧੀ ਜੋ ਬਿਆਨ ਛਾਪਿਆ ਗਿਆ ਸੀ, ਉਸਦਾ ਖੰਡਨ ਕਰਦੇ ਹੋਏ ਸਿੰਘ ਸਾਹਿਬ ਨੇ ਕਿਹਾ ਕਿ ਜੋ ਸੰਦੇਸ਼ ੨੦੦੪ ਵਿੱਚ ਪੰਜ ਤਖਤ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ ਸੀ, ਉਸ ਵਿੱਚ ਵਰਤੀ ਸ਼ਬਦਾਵਲੀ ਵਿੱਚ ਸਪੱਸ਼ਟ ਹੁੰਦਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ੱਕੀ ਕਿਰਦਾਰ ਵਾਲੀਆਂ ਜਥੇਬੰਦੀਆਂ ਅਤੇ ਵਿਅਕਤੀਗਤ ਆਦਿਕ ਨੂੰ ਕਿਸੇ ਪ੍ਰਕਾਰ ਦਾ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ। ੨੦੦੪ ਵਿੱਚ ਹੋਇਆ ਸੰਦੇਸ਼ ਬਿਲਕੁਲ ਜਿਉਂ ਦਾ ਤਿਉਂ ਹੈ। ਇਸ ਸਬੰਧੀ ਬਿਆਨ ਦਾਗਣ ਵਾਲੇ ਸੰਗਤ ਵਿੱਚ ਭਰਮ ਭੁਲੇਖੇ ਪਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼/ਸੰਦੇਸ਼ ਸਬੰਧੀ ਚੰਗੀ ਤਰ੍ਹਾਂ ਜਾਣਕਾਰੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਾਪਤ ਕਰ ਲਿਆ ਕਰਨ।

ਰਾਸ਼ਟਰੀ ਸਿੱਖ ਸੰਗਤ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿੱਚ ਮੇਰੀ ਸ਼ਮੂਲੀਅਤ ਨੂੰ ਲੈ ਕੇ ਕੁਝ ਕੁ ਮੀਡੀਆ ਸੰਗਤਾਂ ਵਿੱਚ ਗੁੰਮਰਾਹਕੁੰਨ ਪ੍ਰਚਾਰ ਕਰ ਰਿਹਾ ਹੈ, ਜਿਸ ‘ਤੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਅਜਿਹੇ ਕਿਸੇ ਸੰਮੇਲਨ ਵਿੱਚ ਸ਼ਮੂਲੀਅਤ ਨਹੀਂ ਕਰ ਰਿਹਾ ਅਤੇ ਨਾ ਹੀ ਮੇਰਾ ਕੋਈ ਅਜਿਹੇ ਸੰਮੇਲਨ ਨਾਲ ਵਾਸਤਾ ਹੈ। ਸੰਗਤਾਂ ੨੦੦੪ ਵਿੱਚ ਹੋਏ ਸੰਦੇਸ਼ ‘ਤੇ ਪਹਿਰਾ ਦੇਣ ਅਤੇ ਪੰਥ ਵਿਰੋਧੀ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ।

—PTC News