ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ‘ਚ ਦੋ ਨੌਜੁਆਨ ਤਿੰਨ ਪਿਸਤੋਲਾਂ ਨਾਲ ਗ੍ਰਿਫਤਾਰ

ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੂੰ ਮਿਲੀ ਵੱਡੀ ਸਫਲਤਾ, ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ‘ਚ ਦੋ ਨੌਜੁਆਨ ਤਿੰਨ ਪਿਸਤੋਲਾਂ ਨਾਲ ਗ੍ਰਿਫਤਾਰ

ਨੂਰਪੁਰ ਬੇਦੀ ਇਲਾਕੇ ‘ਚ ਸਵਿਫਟ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਦੋ ਨੌਜੁਆਨ
ਦੋਵੇਂ ਨੌਜੁਆਨਾਂ ਨੂੰ ਅਦਾਲਤ ਨੇ ਦੋ ਦਿਨਾਂ ਦੇ ਪੁਲੀਸ ਰਿਮਾਂਡ ਤੇ ਭੇਜਿਆ

ਗੈਂਗਸਟਰਾਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਇਲਾਕੇ ਅੰਦਰ ਪੂਰੀ ਤਰ੍ਹਾਂ ਦੇ ਨਾਲ ਮੁਸਤੈਦ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਉਨ੍ਹਾਂ ਨੇ ਨੂਰਪੁਰ ਬੇਦੀ ਵਿਖੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਘੁੰਮ ਰਹੇ ਦੋ ਨੌਜੁਆਨਾਂ ਨੂੰ ਤਿੰਨ ਪਿਸਤੌਲਾਂ ਸਣੇ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ।


ਨੂਰਪੁਰ ਬੇਦੀ ਥਾਣੇ ਅਧੀਨ ਆਉਂਦੇ ਇਲਾਕੇ ‘ਚ ਪੁਲੀਸ ਨੂੰ ਮਿਲੀ ਸਫਲਤਾ ਬਾਰੇ ਦੱਸਦੇ ਹੋਏ ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਤਿਓਹਾਰਾਂ ਦੇ ਸੀਜ਼ਨ ਨੂੰ ਅਤੇ ਗੁੰਡਾਗਰਦੀ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਪੁਲੀਸ ਮੁੱਖੀ ਦੀਆਂ ਹਦਾਇਤਾਂ ‘ਤੇ ਸਥਾਨਕ ਪੁਲੀਸ ਵੱਲੋਂ ਵਿਸ਼ੇਸ਼ ਜਾਂਚ ਅਭਿਆਨ ਚਲਾਇਆ ਹੋਇਆ ਸੀ।

 

ਜਿਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਜਦੋਂ ਅਸੀਂ ਪਿੰਡ ਬੈਂਸਾਂ ਤੋਂ ਮੂਸਾਪੁਰ ਜਾ ਰਹੇ ਸਵਿਫਟ ਕਾਰ ‘ਚ ਸਵਾਰ ਨੌਜੁਆਨਾਂ ਨੂੰ ਤਲਾਸ਼ੀ ਲਈ ਰੋਕਿਆ ਤਾਂ ਉਨ੍ਹਾਂ ਪਾਸੋਂ ਤਿੰਨ ਪਿਸਤੋਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ।ਕਾਹਲੋਂ ਨੇ ਦੱਸਿਆ ਕਿ ਇਨ੍ਹਾਂ ‘ਚ ਇੱਕ 315 ਬੋਰ ਦਾ ਪਿਸਤੋਲ, 3 ਕਾਰਤੂਸ 315 ਬੋਰ ਦੇ ਅਤੇ ਕਾਰ ਦੇ ਡੈਸ਼ਬੋਰਡ ‘ਚੋ ਇੱਕ ਪਿਸਤੋਲ ਅਤੇ ਇੱਕ ਨੌਜੁਆਨ ਹਰਿਕ੍ਰਿਸ਼ਨ ਦੇ ਡੱਬ ‘ਚੋ ਬਰਾਮਦ ਹੋਇਆ ਹੈ। ਜਿਸਤੋਂ ਬਾਅਦ ਦੋਵੇਂ ਕਥਿਤ ਦੋਸ਼ੀਆਂ ਦੇ ਖਿਲਾਫ ਆਰਮਜ਼ ਐਕਟ ਦੀ ਧਾਰਾ 24-54-59 ਦੇ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਅਦਾਲਤ ‘ਚ ਪੇਸ਼ ਕਰਨ ਉਪਰੰਤ ਦੋ ਦਿਨਾਂ ਦਾ ਪੁਲੀਸ ਰਿਮਾਂਡ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।