ਹੋਰ ਖਬਰਾਂ

ਵਿਜੀਲੈਂਸ ਵਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਕਾਬੂ

By Joshi -- August 11, 2017 3:08 pm -- Updated:Feb 15, 2021

ਵਿਜੀਲੈਂਸ ਵਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਕਾਬੂ। ਚੰਡੀਗੜ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਹਲਕਾ ਹਰੀਨੌ ਜਿਲਾ ਫਰੀਦਕੋਟ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਨੂੰ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਵਿਜੀਲੈਂਸ ਵਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਕਾਬੂਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਖੇ ਹਲਕਾ ਹਰੀਨੌ ਜਿਲਾ ਫਰੀਦਕੋਟ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਮੰਦਰ ਸਿੰਘ ਨੂੰ ਸ਼ਿਕਾਇਤਕਰਤਾ ਉਧਮ ਸਿੰਘ  ਵਾਸੀ ਪਿੰਡ ਹਰੀਨੌ, ਫਰੀਦਕੋਟ ਦੀ ਸ਼ਿਕਾਇਤ 'ਤੇ4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।ਵਿਜੀਲੈਂਸ ਵਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਕਾਬੂਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਵਿਰਾਸਤੀ  ਜਮੀਨ ਦਾ ਇੰਤਕਾਲ ਦਰਜ ਕਰਨ ਦੇ ਇਵਜ਼ ਵਿਚ ਉਸ ਵਲੋਂ ਪਹਿਲਾਂ ਹੀ ਉਕਤ ਪਟਵਾਰੀਨੂੰ 8000 ਰੁਪਏ ਦਿੱਤੇ ਜਾ ਚੁੱਕੇ ਸਨ ਅਤੇ ਪਟਵਾਰੀ ਵਲੋਂ ਹੋਰ 4000 ਰੁਪਏ ਦੀ ਮੰਗ ਕੀਤੀ ਗਈ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਵਿਜੀਲੈਂਸ ਵਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਕਾਬੂਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਫਰੀਦਕੋਟ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

—PTC News

  • Share