ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਹੁਣ ਜਾਰੀ ਹੋਇਆ ਅਲਰਟ!

By Joshi - February 05, 2018 7:02 pm

ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਹੁਣ ਜਾਰੀ ਹੋਇਆ ਅਲਰਟ!: ਪੰਜਾਬ ਦੇ ਮਸ਼ਹੂਰ ਗੈਂਗਸਟਰ ਮੰਨੇ ਜਾਣ ਵਾਲੇ ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਗੌਂਡਰ ਗੈਂਗ ਮੈਂਬਰਾਂ ਵੱਲੋਂ ਪੁਲਿਸ ਮੁਲਾਜ਼ਮਾਂ ਸਮੇਤ ਸੂਬੇ ਦੇ ਮੁੱਖ ਮੰਤਰੀ ਨੂੰ ਜਾਣੋ ਮਾਰਨ ਦੀ ਧਮਕੀ ਦਿੱਤੀ ਗਈ ਸੀ।

ਇਸ ਧਮਕੀ ਨੂੰ ਸੁਣਨ ਤੋਂ ਬਾਅਦ ਸਰਕਾਰ ਵੱਲੋਂ ਕ੍ਰਾਈਮ ਕੰਟਰੋਲ ਯੂਨਿਟ ਐੱਸ. ਏ.ਐੱਸ. ਨਗਰ ਵੱਲੋਂ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਆਰਗਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਦੇ ਮੈਂਬਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਹੁਣ ਜਾਰੀ ਹੋਇਆ ਅਲਰਟ!ਯੂਨਿਟ ਵਲੋਂ 29 ਜਨਵਰੀ ਨੂੰ ਪੰਜਾਬ ਦੇ ਸਾਰੇ ਸੀ. ਐੱਸ. ਪੀ. ਤੇ ਐੱਸ. ਐੱਸ. ਪੀ. ਨੂੰ ਪੱਤਰ ਜਾਰੀ ਕਰਕੇ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਅਤੇ ਉਹਨਾਂ ਨੂੰ ਸਾਰੇ ਪਾਸੇ ਨਿਗਰਾਨੀ ਰੱਖਣ ਲਈ ਵੀ ਕਿਹਾ ਗਿਆ ਹੈ।

ਸੂਤਰਾਂ ਮੁਤਾਬਕ, ਇਸ ਪੱਤਰ ਵਿੱਚ ਇੰਸਪੈਕਟਰ ਜਰਨਲ ਆਫ ਪੁਲਸ ਓਕੂ, ਐੱਸ. ਏ. ਐੱਸ. ਨਗਰ ਪੰਜਾਬ ਵਲੋਂ ਦੱਸਿਆ ਗਿਆ ਹੈ ਕਿ ਗੌਂਡਰ ਗੈਂਗ ਦੇ ਮੈਂਬਰ ਪੰਜਾਬ ਪੁਲਸ ਦੇ ਅਫਸਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ।
ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਹੁਣ ਜਾਰੀ ਹੋਇਆ ਅਲਰਟ!ਦੱਸ ਦੇਈਏ ਕਿ 26 ਜਨਵਰੀ ਦੇ ਦਿਨ ਗੈਂਗਸਟਰ  ਵਿੱਕੀ ਗੌਂਡਰ ਸਮੇਤ ਪ੍ਰੇਮਾ ਲਾਹੌਰੀਆ, ਸ਼ਵਿੰਦਰ ਸਿੰਘ ਦਾ ਓਕੂ ਟੀਮ ਨੇ ਰਾਜਸਥਾਨ ਦੇ ਪਿੰਡ ਹਿੰਦੂਮਲ ਕੋਟ ਵਿੱਚ ਐਨਕਾਊਂਟਰ ਕਰ ਦਿੱਤਾ ਸੀ।ਜਿਸ ਤੋਂ ਬਾਅਦ ਗੌਂਡਰ ਗੈਂਗ ਨੇ ਫੇਸਬੁੱਕ 'ਤੇ ਐਨਕਾਊਂਟਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਜਾਣੋ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਕਾਰਨ ਇਹ ਅਲਰਟ ਜਾਰੀ ਕੀਤਾ ਗਿਆ ਹੈ।

—PTC News

adv-img
adv-img