ਸ਼ਹਿਰ ਦੇ ਵਿਕਾਸ ਲਈ ਪੂਰੀ ਵਾਹ ਲਾ ਰਹੀ ਹਾਂ -ਕਿਰਨ ਖੇਰ

ਸ਼ਹਿਰ ਦੇ ਵਿਕਾਸ ਲਈ ਪੂਰੀ ਵਾਹ ਲਾ ਰਹੀ ਹਾਂ -ਕਿਰਨ ਖੇਰ

ਸ਼ਹਿਰ ਦੇ ਵਿਕਾਸ ਲਈ ਲਈ ਪੂਰੀ ਵਾਹ ਲਾ ਰਹੀ ਹਾਂ -ਕਿਰਨ ਖੇਰ:ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਪ੍ਰੈੱਸ ਕਲੱਬ ਚੰਡੀਗੜ੍ਹ ਵੱਲੋਂ ਕਰਵਾਏ ਗਏ ਮੀਟ ਦਾ ਪ੍ਰੈੱਸ ਪ੍ਰੋਗਰਾਮ ਵਿਚ ਪੁਹੰਚੇ।ਸ਼ਹਿਰ ਦੇ ਵਿਕਾਸ ਲਈ ਪੂਰੀ ਵਾਹ ਲਾ ਰਹੀ ਹਾਂ -ਕਿਰਨ ਖੇਰਕਿਰਨ ਖੇਰ ਨੇ ਚੰਡੀਗੜ੍ਹ ਸ਼ਹਿਰ ਦੀ ਸੰਸਦ ਮੈਂਬਰ ਬਣਨ ਤੋਂ ਬਾਅਦ ਅਪਣਾ ਫ਼ਿਲਮੀ ਟੀ.ਵੀ.ਕਾਰੋਬਾਰ ਨੂੰ ਪਿੱਛੇ ਛੱਡ ਕੇ ਸਾਰਾ ਸਮਾਂ ਚੰਡੀਗੜ੍ਹ ਵਾਸੀਆਂ ਦੀ ਸੇਵਾ ਨੂੰ ਹੀ ਸਮਰਪਤ ਕਰ ਦਿਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਵਿਕਾਸ ਲਈ ਲੜਦੀ ਆ ਰਹੀ ਹਾਂ ,ਜਿਸ ਵਿਚ ਅਹਿਮ ਮੁੱਦਿਆਂ- ਲੀਜ਼ ਹੋਲਡ ਫ਼ਰੀ ਕਰਨ,ਟ੍ਰੈਫ਼ਿਕ ਦੀ ਸਮੱਸਿਆ ਦੇ ਕੰਟਰੋਲ ਲਈ ਫ਼ਲਾਈਓਵਰ ਬਣਾਉਣ ਅਤੇ ਸ਼ਹਿਰ ਵਿਚ ਔਰਤਾਂ ਦੀ ਸੁਰੱਖਿਆ ‘ਚ ਪ੍ਰਸ਼ਾਸਕ ਸੁਧਾਰ ਕਰਨ ਲਈ ਪੂਰਾ ਯਤਨ ਕਰ ਰਹੀ ਹੈ।ਸ਼ਹਿਰ ਦੇ ਵਿਕਾਸ ਲਈ ਪੂਰੀ ਵਾਹ ਲਾ ਰਹੀ ਹਾਂ -ਕਿਰਨ ਖੇਰਜਦਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਹਮੇਸ਼ਾ ਲੋਕਾਂ ਨੂੰ ਲਾਰੇ ਲੱਪੇ ਲਾ ਕੇ ਹੀ 15 ਸਾਲਾਂ ਤੱਕ ਕੁਰਸੀ ਕਾਇਮ ਰੱਖਣ ਨੂੰ ਤਰਜੀਹ ਦਿਤੀ ਸੀ।ਸੰਸਦ ਮੈਂਬਰ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਵਲੋਂ ਨੌਜਵਾਨ ਲੜਕੀ ਨਾਲ ਹੋਏ ਸਮੂਹਕ ਬਲਾਤਕਾਰ ਦੇ ਦੋਸ਼ੀਆਂ ਨੂੰ ਥੋੜ੍ਹੇ ਹੀ ਸਮੇਂ ਵਿਚ ਗ੍ਰਿਫ਼ਤਾਰ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ।ਸ਼ਹਿਰ ਦੇ ਵਿਕਾਸ ਲਈ ਪੂਰੀ ਵਾਹ ਲਾ ਰਹੀ ਹਾਂ -ਕਿਰਨ ਖੇਰਉਨ੍ਹਾਂ ਪਾਰਟੀ ਪ੍ਰਧਾਨ ਸੰਜੇ ਟੰਡਨ ਨਾਲ ਵੱਧ ਰਹੀ ਸਿਆਸੀ ਦੂਰੀ ਦਾ ਖੰਡਨ ਕਰਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾ ਮੇਰੇ ਕੰਮਾਂ ਦੀ ਪ੍ਰੋੜਤਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟ੍ਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਟ੍ਰਿਬਿਊਨ ਚੌਕ ‘ਤੇ ਫ਼ਲਾਈਓਵਰ ਛੇਤੀ ਬਣਵਾਇਆ ਜਾਵੇਗਾ।ਕਲੱਬ ਦੇ ਪ੍ਰਧਾਨ ਜਸਵੰਤ ਸਿੰਘ ਰਾਣਾ,ਜਨਰਲ ਸਕੱਤਰ ਬਿਰੇਂਦਰ ਸਿੰਘ ਰਾਵਤ ਨੇ ਉਨ੍ਹਾਂ ਨੂੰ ਯਾਦਗਾਰੀ ਮੋਮੈਂਟੋ ਭੇਂਟ ਕੀਤਾ।
-PTCNews