ਮੁੱਖ ਖਬਰਾਂ

ਸੁਖਬੀਰ ਬਾਦਲ ਨੇ ਅਕਾਲੀ ਆਗੂਆਂ, ਵਰਕਰਾਂ ਵਿਰੁੱਧ ਝੂਠੇ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

By Shanker Badra -- December 07, 2017 7:07 pm

ਸੁਖਬੀਰ ਬਾਦਲ ਨੇ ਅਕਾਲੀ ਆਗੂਆਂ, ਵਰਕਰਾਂ ਵਿਰੁੱਧ ਝੂਠੇ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ:ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੱਲਾਂਵਾਲਾ ਵਿੱਚ ਸਥਾਨਕ ਪੁਲਿਸ ਦੀ ਮੌਜੂਦਗੀ ਵਿਚ ਕਾਂਗਰਸੀ ਵਰਕਰਾਂ ਨੇ ਸੀਨੀਅਰ ਅਕਾਲੀ ਨੇਤਾਵਾਂ ਤੇ ਹਮਲੇ ਕੀਤੇ ਹਨ।ਜਿਸ ਸਬੰਧੀ ਸ. ਬਾਦਲ ਨੇ ਅਕਾਲੀ ਆਗੂਆਂ ਦੇ ਖਿਲਾਫ ਦਰਜ ਝੂਠੇ ਕੇਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।ਸੁਖਬੀਰ ਬਾਦਲ ਨੇ ਅਕਾਲੀ ਆਗੂਆਂ, ਵਰਕਰਾਂ ਵਿਰੁੱਧ ਝੂਠੇ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ ਸ. ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨਿਆਂ ਲਈ ਨਿਆਂਪੂਰਨ ਢੰਗ ਨਾਲ ਆਪਣੀ ਲੜਾਈ ਲੜੇਗਾ।ਜਿਸ ਦੇ ਲਈ ਅਸੀਂ ਹਾਈਕੋਰਟ ਵੀ ਜਾਵਾਂਗੇ ਅਤੇ ਮੰਗ ਕਰਾਂਗੇ ਕਿ ਸਥਾਨਕ ਡੀਐਸਪੀ ਅਤੇ ਆਈਜੀ ਐਮ.ਐਸ. ਛੀਨਾ ਸਮੇਤ ਪੁਲਿਸ ਅਫਸਰਾਂ ਨੂੰ ਅਕਾਲੀ ਆਗੂਆਂ 'ਤੇ ਹਮਲੇ ਕਰਨ ਵਿਚ ਸਸਪੈਂਡ ਕੀਤਾ ਜਾਵੇ।ਸੁਖਬੀਰ ਬਾਦਲ ਨੇ ਅਕਾਲੀ ਆਗੂਆਂ, ਵਰਕਰਾਂ ਵਿਰੁੱਧ ਝੂਠੇ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਇਹ ਘਟਨਾ ਮੰਦਭਾਗੀ ਹੈ। ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਭਾਵੇਂ ਅੱਠ ਮਹੀਨੇ ਸੱਤਾ 'ਚ ਆਏ ਹੋਣ ਪਰ ਨਗਰ ਨਿਗਮ ਚੋਣਾਂ ਜਿੱਤਣ ਲਈ ਕਾਂਗਰਸ ਦੀ ਹਿੰਮਤ ਨਹੀਂ ਹੈ।ਫਿਰੋਜਪੁਰ ਦੇ ਮੱਲਾਂਵਾਲਾ ਵਿੱਚ ਬੁੱਧਵਾਰ ਨੂੰ ਹੋਈ ਚੋਣ ਹਿੰਸਾ ਦੇ ਮਾਮਲੇ ਵਿੱਚ ਚਾਰ ਸੀਨੀਅਰ ਅਕਾਲੀ ਨੇਤਾਵਾਂ ਤੇ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।ਸੁਖਬੀਰ ਬਾਦਲ ਨੇ ਅਕਾਲੀ ਆਗੂਆਂ, ਵਰਕਰਾਂ ਵਿਰੁੱਧ ਝੂਠੇ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗਮੱਲਾਂਵਾਲਾ ਪੁਲਿਸ ਥਾਣੇ ਵਿੱਚ ਸੱਤਪਾਲ ਨਾਮ ਦੇ ਵਿਅਕਤੀ ਦੀ ਸ਼ਿਕਾਇਤ ਤੇ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ,ਅਵਤਾਰ ਸਿੰਘ ਮਿੰਨਾ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਬਲਵਿੰਦਰ ਸਿੰਘ ਸਮੇਤ 13 ਵਿਅਕਤੀਆਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 307, 506, 120ਬੀ, 148, 149 ਤੇ ਅਸਲਾ ਐਕਟ ਦੀ ਧਾਰਾ 25 ਤੇ 27 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
-PTCNews

  • Share