ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਪਰੀਮ ਕੋਰਟ ਵੱਲੋਂ 1984 ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਉਹਨਾਂ 186 ਕੇਸਾਂ ਨੂੰ ਦੁਬਾਰਾ ਜਾਂਚ ਕਰਾਉਣ ਬਾਰੇ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ।ਜਿਹਨਾਂ ਨੂੰ ਐਸਆਈਟੀ ਵੱਲੋਂ ਬੰਦ ਕਰ ਦਿੱਤਾ ਗਿਆ ਸੀ।ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸੀ ਆਗੂਆਂ ਅਤੇ ਜਾਂਚ ਏਜੰਸੀਆਂ ਵਿਚਲੀ ਗੰਢਤੁਪ ਦੀ ਜਾਂਚ ਕਰਨ ਲਈ ਨਵੀਂ ਐਸਆਈਟੀ ਦੀ ਜਾਂਚ ਦਾ ਘੇਰਾ ਵੱਡਾ ਕਰਨ ਲਈ ਵੀ ਆਖਿਆ ਹੈ।ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 1984 ਕਤਲੇਆਮ ਦੇ ਦੌਰਾਨ ਦਿੱਲੀ ਅਤੇ ਮੁਲਕ ਦੇ 40 ਹੋਰ ਸ਼ਹਿਰਾਂ ਵਿਚ 8000 ਸਿੱਖਾਂ ਨੂੰ ਕਤਲ ਕੀਤਾ ਗਿਆ ਸੀ।ਇਸ ਭਿਆਨਕ ਕਤਲੇਆਮ ਦੇ ਪੀੜਤਾਂ ਨੂੰ ਕਾਂਗਰਸੀ ਆਗੂਆਂ ਅਤੇ ਜਾਂਚ ਏਜੰਸੀਆਂ ਵਿਚਲੀ ਗੰਢਤੁਪ ਕਰਕੇ ਪਿਛਲੇ 33 ਸਾਲ ਤੋਂ ਇਨਸਾਫ ਨਹੀਂ ਮਿਲਿਆ।ਉਹਨਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਨਵੀਂ ਐਸਆਈਟੀ ਨੂੰ ਦਿੱਲੀ ਪੁਲਿਸ ਦੇ ਉਹਨਾਂ ਅਧਿਕਾਰੀਆਂ ਦੀ ਕੰਮ ਕਾਜ ਦੀ ਜਾਂਚ ਕਰਨੀ ਚਾਹੀਦੀ ਹੈ,ਜਿਹਨਾਂ ਨੇ ਜਾਣਬੁੱਝ ਕੇ ਕੁੱਝ ਆਗੂਆਂ ਖ਼ਿਲਾਫ ਕੇਸਾਂ ਨੂੰ ਕਮਜ਼ੋਰ ਕੀਤਾ ਸੀ। ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਉਹਨਾਂ ਕਿਹਾ ਕਿ ਉਹਨਾਂ ਦੂਜੀਆਂ ਜਾਂਚ ਏਜੰਸੀਆਂ ਦੀ ਭੂਮਿਕਾ ਵੀ ਜਾਂਚੀ ਜਾਣੀ ਚਾਹੀਦੀ ਹੈ,ਜਿਹਨਾਂ ਨੇ ਇਸ ਮਾਮਲੇ ਵਿਚ ਢੁੱਕਵੀ ਕਾਰਵਾਈ ਨਹੀਂ ਕੀਤੀ ਸੀ।ਅਧਿਕਾਰੀਆਂ ਤੋਂ ਉਹਨਾਂ ਸਿਆਸੀ ਆਕਾਵਾਂ ਦੇ ਨਾਂ ਪੁੱਛੇ ਜਾਣੇ ਚਾਹੀਦੇ ਹਨ,ਜਿਹਨਾਂ ਨੇ ਕਾਨੂੰਨੀ ਕਾਰਵਾਈ ਵਿਚ ਵਿਘਨ ਪਾਇਆ ਸੀ।ਸ. ਬਾਦਲ ਨੇ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਨਵੀਂ ਐਸਆਈਟੀ ਬਣਨ ਨਾਲ ਪਿਛਲੇ 33 ਸਾਲ ਤੋਂ ਕਾਨੂੰਨ ਦੀ ਗ੍ਰਿਫਤ ਤੋਂ ਬਚਣ ਵਾਲੇ ਅਜਿਹੇ ਬਹੁਤ ਸਾਰੇ ਕਾਂਗਰਸੀ ਆਗੂ ਕਾਬੂ ਵਿਚ ਆ ਜਾਣਗੇ,ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤਜਿਹਨਾਂ ਨੇ ਦਿੱਲੀ ਅਤੇ ਮੁਲਕ ਦੇ ਦੂਜੇ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕੀਤੀ ਸੀ। ਉਹਨਾਂ ਕਿਹਾ ਕਿ 1984 ਕਤਲੇਆਮ ਵਿਚ ਸ਼ਮੂਲੀਅਤ ਵਾਲੇ ਐਚਕੇਐਲ ਭਗਤ,ਧਰਮ ਦਾਸ ਸਾਸ਼ਤਰੀ ਅਤੇ ਅਰਜਨ ਦਾਸ ਸਮੇਤ ਬਹੁਤ ਸਾਰੇ ਕਾਂਗਰਸੀ ਆਗੂ ਕੁਦਰਤੀ ਮੌਤ ਮਰ ਚੁੱਕੇ ਹਨ।ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤਉਹਨਾਂ ਕਿਹਾ ਕਿ ਅਜੇ ਵੀ ਜਗਦੀਸ਼ ਟਾਇਟਲਰ ਅਤੇ ਕਮਲ ਨਾਥ ਵਰਗੇ ਆਜ਼ਾਦ ਘੁੰਮ ਰਹੇ ਹਨ ਅਤੇ ਉਹਨਾਂ ਨੂੰ ਪਿਛਲੀ ਕਾਂਗਰਸ ਸਰਕਾਰ ਵੱਲੋਂ ਉੱਚੇ ਅਹੁਦਿਆਂ ਨਾਲ ਨਿਵਾਜਿਆ ਜਾ ਚੁੱਕਾ ਹੈ।ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਦੁਬਾਰਾ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹਨਾਂ 186 ਕੇਸਾਂ ਦੀ ਜਾਂਚ ਤੇਜ਼ੀ ਨਾਲ ਕਰਨਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਿਹਰੇ ਵਿਚ ਲਿਆਉਣ ਦੀ ਕਾਰਵਾਈ ਸ਼ੁਰੂ ਕਰਨੀ ਬਹੁਤ ਹੀ ਜਰੂਰੀ ਹੈ। ਉਹਨਾਂ ਕਿਹਾ ਕਿ 33 ਸਾਲ ਗੁਜ਼ਰ ਚੁੱਕੇ ਹਨ।ਬਹੁਤ ਸਾਰੇ ਗਵਾਹ ਮਰ ਚੁੱਕੇ ਹਨ ਅਤੇ ਬਹੁਤ ਸਾਰੇ ਬਜ਼ੁਰਗ ਹੋ ਚੁੱਕੇ ਹਨ।
-PTCNews