ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤੇਰਸ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਜ਼ਟਰ ਬੁੱਕ ਵਿਚ ਲਿਖੇ ਇਹ ਸ਼ਬਦ

ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤੇਰਸ ਵੱਲੋਂ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਸਕੱਤਰ ਐਂਟੋਨੀਓ ਗੁਤੇਰਸ ਨੇ ਪੰਗਤ ‘ਚ ਬੈਠ ਕੇ ਲੰਗਰ ਛਕਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕਰ ਸਿਰੋਪਾ ਭੇਂਟ ਕੀਤਾ ਗਿਆ।

ਇਸ ਮੌਕੇ ਉਹਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਜੀਟਰ ਕਿਤਾਬ ਵਿਚ ਆਪਣੀ ਯਾਤਰਾ ਨੂੰ ਬਿਆਨ ਕਰਦੇ ਹੋਏ ਲਿਖਿਆ ਕਿ ਮੈਂ ਇਸ ਪਵਿੱਤਰ ਅਸਥਾਨ ਵਿਖੇ ਸੀਸ ਨਿਵਾਉਂਦਾ ਹਾਂ ਜਿੱਥੇ ਸਭ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। “I pay tribute to the sikh community worldwide and i express my deep respect for this Holy place where all religions are accepted in a wonderful demonstration of enthusiasm, love and tolerance”