Advertisment

ਅਰੁਨਾ ਚੌਧਰੀ ਵੱਲੋਂ ਮਾਲਤੀ ਗਿਆਨ ਪੀਠ ਪੁਰਸਕਾਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ

author-image
Ragini Joshi
New Update
ਅਰੁਨਾ ਚੌਧਰੀ ਵੱਲੋਂ ਮਾਲਤੀ ਗਿਆਨ ਪੀਠ ਪੁਰਸਕਾਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ
Advertisment
ਚੰਡੀਗੜ: ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮਾਲਤੀ ਗਿਆਨ ਪੀਠ ਪੁਰਸਕਾਰ ਹਾਸਲ ਕਰਨ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਨ•ਾਂ ਅਧਿਆਪਕਾਂ ਨੂੰ ਬੀਤੀ ਸ਼ਾਮ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵੱਲੋਂ ਪੁਰਸਕਾਰ ਨਾਲ ਸਨਮਾਨਤ ਕੀਤਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਸਨਮਾਨ ਇਨ•ਾਂ ਅਧਿਆਪਕਾਂ ਦੀ ਅਧਿਆਪਨ ਕਿੱਤੇ ਨੂੰ ਸਮਰਪਣ ਅਤੇ ਸਖਤ ਮਿਹਨਤ ਦਾ ਹੀ ਸਿੱਟਾ ਹੈ ਕਿ ਉਨ•ਾਂ ਦੀ ਇਸ ਵੱਕਾਰੀ ਪੁਰਸਕਾਰ ਲਈ ਚੋਣ ਹੋਈ ਹੈ। ਉਨ•ਾਂ ਕਿਹਾ ਕਿ ਇਸ ਸਨਮਾਨ ਨਾਲ ਜਿੱਥੇ ਇਹ ਅਧਿਆਪਕ ਹੋਰ ਵੀ ਹੱਲਾਸ਼ੇਰੀ ਨਾਲ ਸੇਵਾਵਾਂ ਨਿਭਾਉਣਗੇ ਉਥੇ ਹੋਰਨਾਂ ਅਧਿਆਪਕਾਂ ਨੂੰ ਵੀ ਪ੍ਰੇਰਨਾ ਮਿਲੇਗੀ। ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਮਾਲਤੀ ਗਿਆਨ ਪੀਠ ਪੁਰਸਕਾਰ ਦੇਣ ਵਾਲੀ ਸੰਸਥਾ ਮਹਿੰਦਰ ਸਿੰਘ ਸਿੰਗਲ ਐਜੂਕੇਸ਼ਨ ਐਂਡ ਰਿਸਰਚ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜੋ ਪਿਛਲੇ ਪੰਜ ਸਾਲਾਂ ਤੋਂ ਸੇਵਾ ਮੁਕਤ ਅਧਿਆਪਕਾ ਸ੍ਰੀਮਤੀ ਮਾਲਤੀ ਮਹਿੰਦਰ ਸਿੰਘ ਸਿੰਗਲ ਦੇ ਨਾਂ 'ਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਮਾਲਤੀ ਗਿਆਨ ਪੀਠ ਪੁਰਸਕਾਰ ਦੇ ਰਹੀ ਹੈ। ਇਸ ਪੁਰਸਕਾਰ ਵਿੱਚ ਹਰ ਅਧਿਆਪਕ ਨੂੰ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ ਵੀ ਦਿੱਤੀ ਜਾਂਦੀ ਹੈ। —PTC News  -
Advertisment

Stay updated with the latest news headlines.

Follow us:
Advertisment