ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜ ੋ ਪ੍ਰਭੂ ਪਛਾਨੈ ॥ ਮਾਨ ੈ ਹ ੁਕਮ ੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ
ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ
ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵ ੈ ॥ ਕਰਮਹੀਣਿ ਮਨਮੁਖਿ ਦ ੁਖੁ ਪਾਵੈ ॥੩॥ ਬਿਨa ੁ ਕਰੀ ਜੇ ਜਾਣਾ
ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
ਐਤਵਾਰ,੧੩ ਕੱਤਕ (ਸੰਮਤ ੫੪੯ ਨਾਨਕਸ਼ਾਹੀ) ੨੯ ਅਕਤੂਬਰ, ੨੦੧੭ (ਅੰਗ: ੭੩੭)
ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ
ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ
(ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ।੧। ਹੇ
ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-
ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ।੧।ਰਹਾਉ।
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤ ੇ
ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-
ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦ ੇ ਚਰਨਾਂ ਵਿਚ ਲੀਨ ਰਹਿੰਦੀ ਹੈ ।੨। (ਪਰ) ਜੇਹੜੀ ਜੀਵ-ਇਸਤ੍ਰੀ
ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ
ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ
ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ।੩। ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦ ੇ
ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ
ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ
ਕਰਦਾ ਹੈ ।੪।੩।
English Translation :
SOOHEE, FIFTH MEHL:
Blessed is that soul-bride, who realizes God. She obeys the Hukam of His Order, and
abandons her self-conceit. Imbued with her Beloved, she celebrates in delight. || 1 ||
Listen, O my companions — these are the signs on the Path to meet God. Dedicate
your mind and body to Him; stop living to please others. || 1 || Pause || One soul-
bride counsels another, to do only that which pleases God. Such a soul-bride merges
into the Being of God. || 2 || One who is in the grip of pride does not obtain the
Mansion of the Lord’s Presence. She regrets and repents, when her life-night passes
away. The unfortunate self-willed manmukhs suffer in pain. || 3 || I pray to God, but I
think that He is far away. God is imperishable and eternal; He is pervading and
permeating everywhere. Servant Nanak sings of Him; I see Him Ever-present
everywhere. || 4 || 3 ||
Sunday, 13th Katak (Samvat 549 Nanakshahi) 29th October 2017 (Page: 737)