adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - November 22nd 2017 06:03 AM
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ ਬੁ ੱਧਵਾਰ, ੭ ਮੱਘਰ (ਸੰਮਤ ੫੪੯ ਨਾਨਕਸ਼ਾਹੀ) ੨੨ ਨਵੰਬਰ, ੨੦੧੭ (ਅੰਗ: ੭੪੨) ਪੰਜਾਬੀ ਵਿਆਖਿਆ: ਸੂਹੀ ਮਹਲਾ ੫ ॥ ਹੇ ਭਾਈ! ਪ ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰ ੇ ਸੇਵਕ ਦੇ ਦੁਆਲ ੇ) ਚੀੜ ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ ।੧।ਰਹਾਉ। ਹੇ ਭਾਈ! (ਸਰਨ ਆe ੇ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰ ੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ ।੪।੨੨।੨੮। English Translation: SOOHEE, FIFTH MEHL: God covers the many shortcomings of His slaves. Granting His Mercy, God makes them His own. || 1 || You emancipate Your humble servant, and rescue him from the noose of the world, which is just a dream. || 1 || Pause || Even huge mountains of sin and corruption are removed in an instant by the Merciful Lord. || 2 || Sorrow, disease and the most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 || Wednesday, 7th Maghar (Samvat 549 Nanakshahi) 22nd November, 2017 (Page: 742)