adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - October 7th 2017 05:52 AM
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ ਸ਼ਨੀਵਾਰ, ੨੨ ਅੱਸੂ (ਸੰਮਤ ੫੪੯ ਨਾਨਕਸ਼ਾਹੀ) ੭ ਅਕਤੂਬਰ, ੨੦੧੭ (ਅ ੰਗ: ੭੧੮) ਪੰਜਾਬੀ ਵਿਆਖਿਆ: ਟ ੋਡੀ ਮਹਲਾ ੫ ॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ । ਆਪਣੇ ਗੁਰੂ ਨੂੰ ਮਾਲਕ ਪ ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ ।੧।ਰਹਾਉ। ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ- ਸਾਲਾਹ ਹੀ ਪਰਮਾਤਮਾ ਦੀ ਪ ੂਜਾ ਹੈ, ਤੇ, ਪ ੁੰਨ-ਦਾਨ ਹੈ । ਅਪਹੁੰਚ ਤੇ ਬੇਅ ੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ ੍ਰਾਪਤ ਕਰ ਲਈਦਾ ਹੈ ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣ ੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ । ਹੇ ਨਾਨਕ! (ਆਖ—) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲ ੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ ੍ਰਾਪਤ ਕਰ ਰਿਹਾ ਹਾਂ ।੨।੧੧।੩੦। English Translation : TODEE, FIFTH MEHL: I have enshrined the Lord’s Feet within my heart. Contemplating my Lord and Master, my True Guru, all my affairs have been resolved. || 1 || Pause || The merits of giving donations to charity and devotional worship come from the Kirtan of the Praises of the Transcendent Lord; this is the true essence of wisdom. Singing the Praises of the unapproachable, infinite Lord and Master, I have found immeasurable peace. || 1 || The Supreme Lord God does not consider the merits and demerits of those humble beings whom He makes His own. Hearing, chanting and meditating on the jewel of the Naam, I live; Nanak wears the Lord as his necklace. || 2 || 11 || 30 || Saturday, 22nd Assu (Samvat 549 Nanakshahi) 7th October 2017