adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - March 15th 2018 05:54 AM
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ@ੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਵੀਰਵਾਰ, ੨ ਚੇਤ (ਸੰਮਤ ੫੫੦ ਨਾਨਕਸ਼ਾਹੀ) ੧੫ ਮਾਰਚ, ੨੦੧੮ (ਅੰਗ: ੬੬੬) ਪੰਜਾਬੀ ਵਿਆਖਿਆ: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯। English Translation : RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru's Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || Thursday, 2nd Chayt (Samvat 550 Nanakshahi) 15th March, 2018 (Page : 666)