Advertisment

ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ

author-image
Shanker Badra
New Update
ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ
Advertisment
ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ:ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦਿੱਤਾ ਅਸਤੀਫ਼ਾ ਹੁਣ ਵਾਪਸ ਨਹੀਂ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਡਰੱਗ ਮਾਮਲੇ 'ਚ ਮਜੀਠੀਆ ਕੋਲੋਂ ਕੇਜਰੀਵਾਲ ਵਲੋਂ ਮੁਆਫੀ ਮੰਗਣ ਕਾਰਨ ਉਨ੍ਹਾਂ ਦੇ ਮਨ ਨੂੰ ਡੂੰਘੀ ਸੱਟ ਵੱਜੀ ਹੈ।ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਲਈ ਇਕ ਮੈਂਬਰ ਵਜੋਂ ਹੀ ਕੰਮ ਕਰਨਗੇ।ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਹ ਯਕੀਨ ਨਹੀਂ ਕਰ ਸਕਦੇ ਕਿ ਕੇਜਰੀਵਾਲ ਨੇ ਇੰਨਾ ਵੱਡਾ ਕਦਮ ਚੁੱਕਣ ਤੋਂ ਪਹਿਲਾਂ ਉਨ੍ਹਾਂ ਨਾਲ ਜਾਂ ਪਾਰਟੀ ਦੇ ਕਿਸੇ ਹੋਰ ਸੀਨੀਅਰ ਆਗੂ ਨਾਲ ਸਲਾਹ ਕਰਨੀ ਜ਼ਰੂਰੀ ਨਹੀਂ ਸਮਝੀ।ਦੱਸਿਆ ਜਾਂਦਾ ਹੈ ਕਿ ਡਰੱਗ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਲਿਖਤੀ ਮੁਆਫੀ ਮੰਗ ਲਈ ਸੀ,ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਅਸਤੀਫਾ ਦੇ ਦਿੱਤਾ ਸੀ।ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰਜਿਸ ਤੋਂ ਬਾਅਦ ਦਿੱਲੀ ਦੇ ਵਿੱਚ ਆਪ ਵਿਧਾਇਕਾਂ ਦੀ ਹੋਈ ਮੀਟਿੰਗ ਹੋਈ ਸੀ,ਜਿਸ ਦੇ ਵਿੱਚ ਭਗਵੰਤ ਮਾਨ ਗੈਰਹਾਜ਼ਰ ਰਹੇ ਸਨ ਜਦਕਿ ਅਮਨ ਅਰੋੜਾ ਮੀਟਿੰਗ ਦੇ ਵਿੱਚ ਪਹੁੰਚੇ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment