Advertisment

ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ:ਸੁਖਬੀਰ ਬਾਦਲ

author-image
Shanker Badra
New Update
ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ:ਸੁਖਬੀਰ ਬਾਦਲ
Advertisment
ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ:ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ 90 ਹਜ਼ਾਰ ਕਰੋੜ ਰੁਪਏ ਦੀ ਰਾਹਤ ਦੇਣ ਦੇ ਵਾਅਦੇ ਮਗਰੋਂ ਮਹਿਜ਼ 167 ਕਰੋੜ ਰੁਪਏ ਦੀ ਫਸਲੀ ਕਰਜ਼ਾ ਮੁਆਫੀ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਦੁਬਾਰਾ ਧੋਖਾ ਦਿੱਤਾ ਹੈ ਅਤੇ ਉਹਨਾਂ ਦੇ ਭਰੋਸੇ ਨੂੰ ਤੋੜਿਆ ਹੈ। ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ:ਸੁਖਬੀਰ ਬਾਦਲ ਸ.ਬਾਦਲ ਨੇ ਕਿਹਾ ਕਿ ਸਭ ਤੋਂ ਅਫਸੋਸਨਾਕ ਗੱਲ ਇਹ ਹੈ ਕਿ ਮਾਲਵਾ ਖੇਤਰ ਦੇ ਜਿਹਨਾਂ ਪੰਜ ਜ਼ਿਲਿਆਂ ਵਿਚ ਕਰਜ਼ਾ ਮੁਆਫੀ ਦੀ ਇਹ ਜਾਅਲੀ ਸਕੀਮ ਅੱਜ ਲਾਗੂ ਕੀਤੀ ਗਈ ਹੈ,ਉੱਥੇ 70 ਫੀਸਦੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਲਈ ਅਯੋਗ ਕਰਾਰ ਦੇ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਇਸ ਸਮੁੱਚੀ ਕਾਰਵਾਈ ਦੌਰਾਨ ਚਹੇਤਿਆਂ ਦਾ ਪੱਖ ਪੂਰਿਆ ਗਿਆ ਹੈ।
Advertisment
ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ:ਸੁਖਬੀਰ ਬਾਦਲਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਆਪਣੇ ਘਰਾਂ ਵਿਚ ਬੈਠ ਕੇ ਕਰਜ਼ਾ ਮੁਆਫੀ ਦੇ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਹਨ,ਜਿਸ ਦੌਰਾਨ ਜ਼ਿਆਦਾਤਰ ਅਸਲੀ ਹੱਕਦਾਰਾਂ ਨੂੰ ਇਸ ਸਕੀਮ ਦੇ ਘੇਰੇ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ।ਅੱਜ ਕਿਸਾਨਾਂ ਨੂੰ ਦਿੱਤੀ ਗਈ ਮਾਮੂਲੀ ਰਾਹਤ ਬਾਰੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਰਾਹਤ ਵਾਸਤੇ ਰਾਸ਼ੀ ਵੀ ਕਿਸਾਨਾਂ ਉੱਤੇ ਟੈਕਸ ਲਗਾ ਕੇ ਜੁਟਾਈ ਗਈ ਹੈ।ਉਹਨਾਂ ਕਿਹਾ ਕਿ ਮਾਰਕੀਟ ਫੀਸ ਵਧਾਉਣ ਤੋਂ ਇਲਾਵਾ ਸਰਕਾਰ ਨੇ ਕਣਕ ਅਤੇ ਝੋਨੇ ਉੱਤੇ 1  ਫ਼ੀਸਦੀ ਸੈਸ ਲਗਾਇਆ ਹੈ।ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ:ਸੁਖਬੀਰ ਬਾਦਲਉਹਨਾਂ ਕਿਹਾ ਕਿ ਇਸ ਟੈਕਸ ਵਾਲੀ ਆਮਦਨ ਨੂੰ ਗਿਰਵੀ ਰੱਖ ਕੇ ਕਰਜ਼ਾ ਚੁੱਕਿਆ ਗਿਆ ਹੈ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦੇ ਅਦਾਰਿਆਂ ਨੂੰ ਕਮਜ਼ੋਰ ਕਰਕੇ ਪੰਜਾਬ ਵਿਚ ਗੁਆਂਢੀ ਸੂਬਿਆਂ ਦੇ ਮੁਕਾਬਲੇ ਅਨਾਜ ਨੂੰ ਮਹਿੰਗਾ ਕਰ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਵੇਲੇ 10 ਸਾਲ ਲਈ 6000 ਕਰੋੜ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਕਿਸਾਨਾਂ ਦੇ 60 ਹਜ਼ਾਰ ਕਰੋੜ ਰੁਪਏ ਦੇ ਟਿਊਬਵੈਲਾਂ ਦੇ ਬਿਲ ਮੁਆਫ ਕਰ ਦਿੱਤੇ ਗਏ ਸਨ।ਇਸ ਨਾਲ ਹਰ ਕਿਸਾਨ ਨੂੰ ਸਾਲਾਨਾ 60 ਹਜ਼ਾਰ ਰੁਪਏ ਤੋਂ ਵਧੇਰੇ ਦੀ ਰਾਹਤ ਦਿੱਤੀ ਗਈ ਸੀ।ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ:ਸੁਖਬੀਰ ਬਾਦਲਕਾਂਗਰਸ ਸਰਕਾਰ ਨੂੰ ਇਹ ਪੁੱਛਦਿਆਂ ਕਿਹਾ ਕਿ ਉਹ ਕਿਸਾਨਾਂ ਨਾਲ ਮਜ਼ਾਕ ਕਿਉਂ ਕਰ ਰਹੀ ਹੈ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰੀ,ਰਾਸ਼ਟਰੀ ਬੈਂਕਾਂ ਅਤੇ ਆੜਤੀਆਂ ਤੋਂ ਲਏ ਕਰਜ਼ਿਆਂ ਵਾਸਤੇ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਉਸ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਪਿੰਡਾਂ ਵਿਚ ਕਰਜ਼ਦਾਰ ਕਿਸਾਨਾਂ ਦੇ ਨਾਂਵਾਂ ਦੀਆਂ ਸੂਚੀਆਂ ਲਗਾ ਕੇ ਉੁਹਨਾਂ ਦਾ ਨਿਰਾਦਰ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਕਰਜ਼ਿਆਂ ਦੇ ਵਿਆਜ ਦੀ ਅਦਾਇਗੀ ਨਹੀਂ ਹੋਈ ਹੈ।ਛੋਟੇ ਅਤੇ ਸੀਮਾਂਤ ਕਿਸਾਨ ਸਭ ਤੋਂ ਵੱਧ ਤਕਲੀਫ ਵਿਚ ਹਨ।ਖੇਤ ਮਜ਼ਦੂਰਾਂ ਨੂੰ ਪੂਰੀ ਤਰਾਂ ਬਾਹਰ ਕੱਢ ਦਿੱਤਾ ਗਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment