ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ:69ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਪ੍ਰਮਾਣਿਕ ਪਛਾਣ “ਅਨੇਕਤਾ ਵਿੱਚ ਏਕਤਾ” ਹੈ ਅਤੇ ਅੱਜ ਦੇ ਦਿਨ ਜਦੋਂ ਅਸੀ ਸਾਡੇ ਦੇਸ਼ ਦੇ ਸੰਵਿਧਾਨ ਲਾਗੂ ਹੋਣ ਦਾ ਜਸ਼ਨ ਮਨਾਉਂਦੇ ਹਾਂ ਤਾਂ ਇਸ ਨਾਲ ਇਸ ਆਦਰਸ਼ ਨੂੰ ਹੋਰ ਵੀ ਮਜ਼ਬੂਤੀ ਮਿਲਦੀ ਹੈ।ਉਨ੍ਹਾਂ ਸਭ ਨੂੰ ਰਲ ਮਿਲ ਕੇ ਰਹਿਣ ਦਾ ਸੰਦੇਸ਼ ਦਿੱਤਾ ਅਤੇ ਸਭ ਨੂੰ ਗਣਤੰਤਰ ਦਿਵਸ ਦੀਆਂ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।
-PTCNews‘Unity in diversity’ is the hallmark of India & this ideal gets reinforced on the day we celebrate coming into force of its constitution. With a firm self-belief that we shall continue to live harmoniously amidst diversity, I extend my warm greetings to everyone on #RepublicDay pic.twitter.com/N0qQ8bZJIs — Harsimrat Kaur Badal (@HarsimratBadal_) January 26, 2018