Sat, Sep 5, 2026
Whatsapp

ਕੈਪਟਨ ਅਮਰਿੰਦਰ ਸਿੰਘ ਵਲੋਂ ਗੈਰ-ਕਾਨੂੰਨੀ ਬੱਸਾਂ ਦਾ ਚੱਕਾ ਤੁਰੰਤ ਜਾਮ ਕਰਨ ਦੇ ਹੁਕਮ

Reported by:  PTC News Desk  Edited by:  Joshi -- June 07th 2017 07:50 PM -- Updated: June 08th 2017 02:49 PM
ਕੈਪਟਨ ਅਮਰਿੰਦਰ ਸਿੰਘ ਵਲੋਂ ਗੈਰ-ਕਾਨੂੰਨੀ ਬੱਸਾਂ ਦਾ ਚੱਕਾ ਤੁਰੰਤ ਜਾਮ ਕਰਨ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵਲੋਂ ਗੈਰ-ਕਾਨੂੰਨੀ ਬੱਸਾਂ ਦਾ ਚੱਕਾ ਤੁਰੰਤ ਜਾਮ ਕਰਨ ਦੇ ਹੁਕਮ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਕਾਰਵਾਈ ਕਰਦੇ ਹੋਏ ਸੂਬੇ ਵਿੱਚ ਗੈਰਕਾਨੂੰਨੀ ਬੱਸਾਂ ਦੇ ਘੁੰਮ ਰਹੇ ਚੱਕੇ ਤੁਰੰਤ ਰੋਕ ਕੇ ਇਨ•ਾਂ ਨੂੰ ਸੜਕਾਂ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸਦੇ ਨਾਲ ਹੀ ਉਨ•ਾਂ ਨੇ ਰੀਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਅਤੇ ਵਿਜੀਲੈਂਸ ਵਿਭਾਗ ਨੂੰ ਇਸ ਸਬੰਧੀ ਦਸਾਂ ਦਿਨਾਂ ਵਿੱਚ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਇਹ ਹਦਾਇਤਾਂ ਸੂਬਾ ਵਿਧਾਨ ਸਭਾ ਦੇ ਬਜਟ ਸਮਾਗਮ ਦੇ ਪ੍ਰੋਗਰਾਮ ਨੂੰ ਅੰਤਮ ਰੂਪ ਦੇਣ ਅਤੇ ਕਈ ਹੋਰ ਮਹੱਤਵਪੂਰਨ ਫੈਸਲੇ ਲੈਣ ਲਈ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਜਾਰੀ ਕੀਤੀਆਂ। ਪੰਜਾਬ ਦੀਆਂ ਸੜਕਾਂ 'ਤੇ ਚੱਲ ਰਹੀਆਂ ਵੱਡੀ ਗਿਣਤੀ ਵਿੱਚ ਗੈਰ-ਕਾਨੂੰਨੀ ਪ੍ਰਾਈਵੇਟ ਬੱਸਾਂ ਸਬੰਧੀ ਰਿਪੋਰਟਾਂ ਨੂੰ ਗੰਭÎੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਬੇਗੁਨਾਹ ਲੋਕਾਂ ਦੀ ਜਿੰਦਗੀ ਨੂੰ ਖਤਰਾ ਪੈਦਾ ਕਰਨ ਵਾਲੀਆਂ ਅਜਿਹੀਆਂ ਗੈਰ-ਕਾਨੂੰਨੀ ਬੱਸਾਂ ਦਾ ਚੱਕਾ ਜਾਮ ਕਰਨ ਲਈ ਆਰ.ਟੀ.ਏ. ਨੂੰ ਹੁਕਮ ਜਾਰੀ ਕੀਤੇ ਅਤੇ ਇਨ•ਾਂ ਨੂੰ ਬਿਨ•ਾਂ ਕਿਸੇ ਦੇਰੀ ਤੋਂ ਸੜਕਾਂ ਤੋਂ ਲਾਹੁਣ ਨੂੰ ਯਕੀਨੀ ਬਣਾਉਣ ਲਈ ਆਰ.ਟੀ.ਏ. ਨੂੰ ਆਖਿਆ। ਇਨ•ਾਂ ਬੱਸਾਂ ਵਲੋਂ ਕਾਨੂੰਨ ਦੀ ਘੋਰ ਉਲੰਘਣਾ ਕਰਨ ਦਾ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਇਸ ਸਬੰਧ ਵਿੱਚ ਢਿੱਲ ਦੇਣ ਵਾਲੇ ਕਰਮਚਾਰੀ ਨੂੰ ਵੀ ਦੋਸ਼ੀ ਪਾਏ ਜਾਣ 'ਤੇ ਸਖਤ ਸਜ਼ਾ ਦਿੱਤੀ ਜਾਵੇਗੀ। ਸੂਬੇ ਵਿਚੋਂ ਹਰ ਤਰ•ਾਂ ਦੇ ਮਾਫੀਏ ਨੂੰ ਖਤਮ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਮੀਡੀਆ ਰਿਪੋਰਟਾਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਜਿਨ•ਾਂ ਵਿੱਚ ਕਿਹਾ ਗਿਆ ਕਿ ਟਰਾਂਸਪੋਰਟ ਮਾਫੀਆ ਲਗਾਤਾਰ ਬੱਸਾਂ ਚਲਾ ਰਿਹਾ ਹੈ। ਉਨ•ਾਂ ਨੇ ਟਰਾਂਸਪੋਰਟ ਵਿਭਾਗ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਉਹ ਟਰਾਂਸਪੋਰਟ ਦੇ ਨਿਯਮਾਂ ਦੀ ਉਲੰਘਣਾ ਕਰਨ ਨੂੰ ਰੋਕਣ ਵਿਰੁੱਧ ਜ਼ਰੂਰੀ ਕਦਮ ਚੁੱਕਣ ਵਿੱਚ ਨਾਕਾਮ ਰਹੇ ਤਾਂ ਉਨ•ਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵਿਜੀਲੈਂਸ ਵਿਭਾਗ ਨੂੰ ਵੀ ਇਨ•ਾਂ ਬੱਸ ਅਪਰੇਟਰਾਂ ਦੀ ਸ਼ਨਾਖਤ ਕਰਨ ਅਤੇ ਉਨ•ਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ•ਾਂ ਨੇ ਟਰਾਂਸਪੋਰਟ ਨੀਤੀ ਨੂੰ ਅੰਤਮ ਰੂਪ ਦੇਣ ਲਈ ਵੀ ਵਿਭਾਗ ਨੂੰ ਆਖਿਆ ਤਾਂ ਜੋ ਸੂਬੇ ਦੀ ਸੜਕਾਂ ਉੱਤੋਂ ਗੈਰ-ਕਾਨੂੰਨੀ ਹਰਕਤਾਂ ਦਾ ਖਾਤਮਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। —PTC News
Electrical Saftey authority
Chandigarh Group of Colleges
  • Tags

Top News view more...

Latest News view more...

PTC NETWORK
PTC NETWORK