Sat, Apr 20, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਬਲਵਿੰਦਰ ਜੰਮੂ ਦੀ ਸੱਸ ਕੈਲਾਸ਼ਵੰਤੀ ਦੀ ਮੌਤ ’ਤੇ ਦੁੱਖ ਪ੍ਰਗਟ

Written by  Joshi -- June 08th 2017 09:34 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਬਲਵਿੰਦਰ ਜੰਮੂ ਦੀ ਸੱਸ ਕੈਲਾਸ਼ਵੰਤੀ ਦੀ ਮੌਤ ’ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਬਲਵਿੰਦਰ ਜੰਮੂ ਦੀ ਸੱਸ ਕੈਲਾਸ਼ਵੰਤੀ ਦੀ ਮੌਤ ’ਤੇ ਦੁੱਖ ਪ੍ਰਗਟ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਜੰਮੂ ਦੀ ਸੱਸ ਕੈਲਾਸ਼ਵੰਤੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 81 ਵਰਿਆਂ ਦੀ ਸ੍ਰੀਮਤੀ ਕੈਲਾਸ਼ਵੰਤੀ ਆਪਣੇ ਪਿੱਛੇ ਚਾਰ ਧੀਆਂ ਅਤੇ ਇੱਕ ਨੂੰਹ ਨੂੰ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ। ਗੌਰਤਲਬ ਹੈ ਕਿ ਸਮਾਜਿਕ ਕਾਰਕੁੰਨ ਸ੍ਰੀਮਤੀ ਕੈਲਾਸ਼ਵੰਤੀ ਦਾ ਬੁੱਧਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਉਨਾਂ ਦੇ ਪਿੰਡ ਖਹਿਰੇ ਕੇ ਉਤਾੜ ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਉਹ ਜ਼ਿਲਾ ਪਰੀਸ਼ਦ ਦੇ ਮੈਂਬਰ ਅਤੇ ਦੋ ਵਾਰ ਪਿੰਡ ਦੇ ਸਰਪੰਚ ਰਹੇ। —PTC News


  • Tags

Top News view more...

Latest News view more...