Advertisment

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੋਸਾਈਂ ਕਤਲ ਕੇਸ ਦੀ ਪੜਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਲਈ ਆਰ.ਐਸ.ਐਸ. ਦੀ ਅਪੀਲ ਸਵੀਕਾਰ

author-image
Ragini Joshi
New Update
ਕੈਪਟਨ ਅਮਰਿੰਦਰ ਸਿੰਘ ਵੱਲੋਂ ਗੋਸਾਈਂ ਕਤਲ ਕੇਸ ਦੀ ਪੜਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਲਈ ਆਰ.ਐਸ.ਐਸ. ਦੀ ਅਪੀਲ ਸਵੀਕਾਰ
Advertisment
ਗੋਸਾਈ ਦੇ ਪਰਿਵਾਰ ਲਈ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਚਾਰ ਬੱਚਿਆਂ ਵਿੱਚੋਂ ਇਕ ਨੂੰ ਸਰਕਾਰੀ ਨੌਕਰੀ ਦੇਣ ਦੇ ਹੁਕਮ ਚੰਡੀਗੜ: ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਰ.ਐਸ.ਐਸ. ਨੇਤਾ ਰਵਿੰਦਰ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਹੁਕਮ ਦਿੰਦਿਆਂ ਪਰਿਵਾਰ ਲਈ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਮਿ੍ਰਤਕ ਦੇ ਚਾਰ ਬੱਚਿਆਂ ਵਿੱਚੋਂ ਇਕ ਨੂੰ ਵਿਦਿਅਕ ਯੋਗਤਾ ਦੇ ਅਨੁਕੂਲ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਸ੍ਰੀ ਗੋਸਾਈਂ ਦੀ ਪਤਨੀ ਦੀ ਵੀ ਕੁਝ ਸਾਲ ਪਹਿਲਾਂ ਕੈਂਸਰ ਰੋਗ ਕਾਰਨ ਮੌਤ ਹੋ ਗਈ ਸੀ ਅਤੇ ਉਨਾਂ ਦੇ ਚਾਰ ਬੱਚੇ ਹਨ। ਆਰ.ਐਸ.ਐਸ. ਦੇ ਇਕ ਵਫ਼ਦ ਵੱਲੋਂ ਬੀਤੇ ਦਿਨ ਮੁੱਖ ਮੰਤਰੀ ਰਿਹਾਇਸ਼ ’ਤੇ ਉਨਾਂ ਨਾਲ ਮੁਲਾਕਾਤ ਦੌਰਾਨ ਕੀਤੀ ਅਪੀਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਪੜਤਾਲ ਸੌਂਪਣ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਗੋਸਾਈਂ ਕਤਲ ਕੇਸ ਦੀ ਪੜਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਲਈ ਆਰ.ਐਸ.ਐਸ. ਦੀ ਅਪੀਲ ਸਵੀਕਾਰਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦਾ ਨਾਤਾ ਕੌਮਾਂਤਰੀ ਪੱਧਰ ’ਤੇ ਹੋਣ ਕਾਰਨ ਮੁੱਖ ਮੰਤਰੀ ਨੇ ਆਰ.ਐਸ.ਐਸ. ਦੀ ਅਪੀਲ ਨੂੰ ਪ੍ਰਵਾਨ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਘਟਨਾਵਾਂ ਦੀ ਹੁਣ ਤੱਕ ਹੋਈ ਪੜਤਾਲ ਵਿੱਚ ਇਹ ਸੰਕੇਤ ਮਿਲੇ ਹਨ ਕਿ ਇਨਾਂ ਸਾਜ਼ਿਸ਼ਾਂ ਨੂੰ ਵਿਦੇਸ਼ੀ ਧਰਤੀ ਤੋਂ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਇਸ ਪੜਤਾਲ ਦਾ ਹਿੱਸਾ ਬਣਾਉਣ ਦੀ ਸਹਿਮਤੀ ਦਿੱਤੀ ਤਾਂ ਕਿ ਕੇਂਦਰੀ ਏਜੰਸੀਆਂ ਤੇ ਪੰਜਾਬ ਪੁਲੀਸ ਦਰਮਿਆਨ ਹੋਰ ਵਧੇਰੇ ਤਾਲਮੇਲ ਬਿਠਾਇਆ ਜਾ ਸਕੇ। ਰਵਿੰਦਰ ਗੋਸਾਈਂ ਦੇ ਸੰਗੀਨ ਕਤਲ ’ਤੇ ਵਫ਼ਦ ਦੀ ਚਿੰਤਾ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨਾਂ ਆਖਿਆ ਕਿ ਸੂਬੇ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਅਜਿਹੀ ਬਦਅਮਨੀ ਨੂੰ ਹਰਗਿਜ਼ ਸਹਿਣ ਨਹੀਂ ਕਰੇਗੀ ਅਤੇ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਦੀ ਰੋਕਥਾਮ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਗੋਸਾਈਂ ਕਤਲ ਕੇਸ ਦੀ ਪੜਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਲਈ ਆਰ.ਐਸ.ਐਸ. ਦੀ ਅਪੀਲ ਸਵੀਕਾਰਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬਾ ਪੁਲੀਸ ਅਜਿਹੀਆਂ ਹੱਤਿਆਵਾਂ ਦੇ ਪਿਛਲੇ ਸਾਰੇ ਮਾਮਲਿਆਂ ਨੂੰ ਹੱਲ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਅਤੇ ਉਨਾਂ ਨੇ ਨਿੱਜੀ ਤੌਰ ’ਤੇ ਵੀ ਇਨਾਂ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਿੱਥ ਕੇ ਕੀਤੇ ਕਤਲਾਂ ਦੇ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂ ਜੋ ਅਜਿਹੇ ਕੋਝੇ ਯਤਨਾਂ ਦਾ ਸਿੱਧਾ ਮੰਤਵ ਸੂਬੇ ਨੂੰ ਅਸਥਿਰਤਾ ਦੇ ਰਾਹ ਪਾਉਣਾ ਅਤੇ ਅਮਨ-ਸ਼ਾਂਤੀ ਭੰਗ ਕਰਨਾ ਹੈ। —PTC News-
rss-leader rss %e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98 %e0%a8%95%e0%a9%8c%e0%a8%ae%e0%a9%80-%e0%a8%9c%e0%a8%be%e0%a8%82%e0%a8%9a-%e0%a8%8f%e0%a8%9c%e0%a9%b0%e0%a8%b8%e0%a9%80 %e0%a8%97%e0%a9%8b%e0%a8%b8%e0%a8%be%e0%a8%88%e0%a8%82-%e0%a8%95%e0%a8%a4%e0%a8%b2-%e0%a8%95%e0%a9%87%e0%a8%b8
Advertisment

Stay updated with the latest news headlines.

Follow us:
Advertisment