Advertisment

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ 15 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ

author-image
Ragini Joshi
New Update
ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ 15 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ
Advertisment
ਅੱਜ ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇੱਕਤਰਤਾ ਹੋਈ ਜਿਸ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਪ੍ਰਾਪਤੀ ਲਈ ਇੱਕ ਨਵੀਂ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਦੇ ਪ੍ਰਧਾਨ ਵੀ ਸ਼ਾਮਿਲ ਹਨ ਅਤੇ ਇੱਕ ਹਫਤੇ ਵਿੱਚ ਕਮੇਟੀ ਕੰਮ ਸ਼ੁਰੂ ਕਰੇਗੀ। ਇਸ ਦੇ ਨਾਲ ਹੀ ਸਤਨਾਮ ਸਿੰਘ ਪਿਪਲੀ ਦਾ ਲਿਖਤੀ ਰੂਪ ਵਿੱਚ ਦਿੱਤਾ ਗਿਆ ਮੁਆਫੀਨਾਮਾ ਵੀ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਪੰਜ ਸਿੰਘ ਸਾਹਿਬਾਨਾਂ ਨੇ ਹਦਾਇਤ ਕੀਤੀ ਕਿ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਦੇ ਕਸਵੱਟੇ ਤੇ ਪੂਰਾ ਉਤਰਨ ਵਾਲਾ ਇਤਿਹਾਸ ਹੀ ਸੁਣਾਉਣ।ਪੰਜ ਸਿੰਘ ਸਾਹਿਬਾਨਾਂ ਨੇ ਕਿਹਾ ਕਿ ਅਗਰ ਅੱਗੇ ਤੋਂ ਬਾਣੀ ਦਾ ਨਿਰਾਦਰ ਹੁੰਦਾ ਹੈ ਜਾਂ ਗਲਤ ਪ੍ਰਚਾਰ ਕੀਤਾ ਜਾਂਦਾ ਹੈ, ਜਿਸ ਨਾਲ ਸੰਗਤਾਂ ਦੇ ਮਨ ਨੂੰ ਠੇਸ ਪਹੁੰਚਦੀ ਹੋਵੇ ਤਾਂ ਪੰਥਕ ਰਵਾਇਤਾਂ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਦੀ ਅਣਗਹਿਲੀ ਕਾਰਨ ਕੋਈ ਬੇਅਦਬੀ ਦੀ ਘਟਨਾ ਵਾਪਰਨ 'ਤੇ ੨੯੫ ਏ ਦੇ ਤਹਿਤ ਪਰਚਾ ਕੀਤੇ ਜਾਣ ਦੀ ਗੱਲ ਵੀ ਕਹੀ ਗਈ। —PTC News-
Advertisment

Stay updated with the latest news headlines.

Follow us:
Advertisment