Advertisment

ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਕਾਰ ਸੇਵਾਵਾਂ ਦਾ ਆਰੰਭ ੨੯ ਨੂੰ

author-image
Ragini Joshi
New Update
ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਕਾਰ ਸੇਵਾਵਾਂ ਦਾ ਆਰੰਭ ੨੯ ਨੂੰ
Advertisment
ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਕਾਰ ਸੇਵਾਵਾਂ ਦਾ ਆਰੰਭ ੨੯ ਨੂੰ ਅੰਮ੍ਰਿਤਸਰ: ਗੁਰੂ ਘਰ ਦੇ ਅਨਿਨ ਸੇਵਕ, ਮਹਾਨ ਤਪੱਸਵੀ, ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਕਸਬਾ ਰਮਦਾਸ ਵਿਖੇ ਗੁਰਦੁਆਰਾ ਸਾਹਿਬਾਨ ਦੀਆਂ ਕਾਰ ਸੇਵਾ ਰਾਹੀਂ ਤਿਆਰ ਕੀਤੀਆਂ ਇਮਾਰਤਾਂ ਦਾ ਉਦਘਾਟਨ ਭਲਕੇ ੨੯ ਜਨਵਰੀ ਨੂੰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੰਗਰ ਹਾਲ ਦੀ ਇਮਾਰਤ ਦੀ ਕਾਰ ਸੇਵਾ ਦੀ ਆਰੰਭਤਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ੨੯ ਜਨਵਰੀ ਨੂੰ ਵਿਖੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਜੀ ਰਮਦਾਸ ਵਿਖੇ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਹੋਣ ਵਾਲੀ ਲੰਗਰ ਹਾਲ ਦੀ ਇਮਾਰਤ ਦੀ ਸੇਵਾ ਆਰੰਭ ਕਰਨਗੇ।ਇਸੇ ਤਰ੍ਹਾਂ ਗੁਰਦੁਆਰਾ ਭਾਈ ਕ੍ਰਿਸ਼ਨਕੰਵਰ ਜੀ ਤਲਾਬ ਦੀ ਸੰਪੂਰਨ ਹੋਈ ਇਮਾਰਤ ਦਾ ਸ਼ੁੱਭ ਆਰੰਭ ਵੀ ਹੋਵੇਗਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦਗਾਰ ਵਜੋਂ ਇਤਿਹਾਸਕ ਅਸਥਾਨ ਗੁਰਦੁਆਰਾ ਭਾਈ ਸੁੱਖਾ ਜੀ ਦੀ ਨਵੀਂ ਇਮਾਰਤ ਦੀ ਸੇਵਾ ਆਰੰਭ ਕੀਤੀ ਜਾਵੇਗੀ। ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਕਾਰ ਸੇਵਾਵਾਂ ਦਾ ਆਰੰਭ ੨੯ ਨੂੰਸ. ਬੇਦੀ ਨੇ ਹੋਰ ਦਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੀ ਤਿਆਰ ਹੋ ਚੁੱਕੀ ਪਹਿਲੀ ਮੰਜ਼ਿਲ ਦਾ ਉਦਘਾਟਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਕਰ ਕਮਲਾਂ ਨਾਲ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਮਾਧਾਂ ਵਿਖੇ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਜਗਤਾਰ ਸਿੰਘ ਤਰਨ ਤਾਰਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸੁੰਦਰ ਦੀਵਾਨ ਹਾਲ ਦੀ ਇਮਾਰਤ ਮੁਕੰਮਲ ਕੀਤੀ ਗਈ ਹੈ ਜਿਸ ਦਾ ਸ਼ੁਭ ਆਰੰਭ ਵੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸੰਤ ਮਹਾਂਪੁਰਸ਼ਾ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਡਾ ਰਤਨ ਸਿੰਘ ਅਜਨਾਲਾ, ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸ. ਅਮਰੀਕ ਸਿੰਘ ਵਿਛੋਆ ਵੀ ਹੋਣਗੇ। —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news %e0%a8%97%e0%a9%81%e0%a8%b0%e0%a8%a6%e0%a9%81%e0%a8%86%e0%a8%b0%e0%a8%be-%e0%a8%ac%e0%a8%be%e0%a8%ac%e0%a8%be-%e0%a8%ac%e0%a9%81%e0%a9%b1%e0%a8%a2%e0%a8%be-%e0%a8%9c%e0%a9%80-%e0%a8%b0%e0%a8%ae %e0%a8%ac%e0%a8%be%e0%a8%ac%e0%a8%be-%e0%a8%ac%e0%a9%81%e0%a9%b1%e0%a8%a2%e0%a8%be-%e0%a8%9c%e0%a9%80
Advertisment

Stay updated with the latest news headlines.

Follow us:
Advertisment