Advertisment

ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਵਜੋਂ ਐਲਾਨਣ ਦੇ ਪ੍ਰਸਤਾਵ ਲਈ ਮੁੱਖ ਮੰਤਰੀ ਦਾ ਚੰਨੀ ਵਲੋਂ ਧੰਨਵਾਦ

author-image
Ragini Joshi
New Update
ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਵਜੋਂ ਐਲਾਨਣ ਦੇ ਪ੍ਰਸਤਾਵ ਲਈ ਮੁੱਖ ਮੰਤਰੀ ਦਾ ਚੰਨੀ ਵਲੋਂ ਧੰਨਵਾਦ
Advertisment
ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਵਜੋਂ ਐਲਾਨਣ ਦੇ ਪ੍ਰਸਤਾਵ ਲਈ ਮੁੱਖ ਮੰਤਰੀ ਦਾ ਚੰਨੀ ਵਲੋਂ ਧੰਨਵਾਦ ਸ੍ਰੀ ਚਮਕੌਰ ਸਾਹਿਬ ਵਿਖੇ ਉਸਾਰੀ ਜਾਣ ਵਾਲੀ ਯੂਨੀਵਰਸਿਟੀ ਦਾ ਨਾਮ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਰੱਖਣ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਵਜੋਂ ਐਲਾਨਣ ਦੇ ਪ੍ਰਸਤਾਵ ਲਈ ਮੁੱਖ ਮੰਤਰੀ ਦਾ ਚੰਨੀ ਵਲੋਂ ਧੰਨਵਾਦ ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਸਕਿੱਲ ਯੂਨੀਵਰਸਿਟੀ ਦਾ ਨਾਮ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਰੱਖਣ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਬਣਾਉਣ ਲਾਈ ਰੱਖੇ ਪ੍ਰਸਤਾਵ ਲਈ ਧੰਨਵਾਦ ਕੀਤਾ ਹੈ। ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਵਜੋਂ ਐਲਾਨਣ ਦੇ ਪ੍ਰਸਤਾਵ ਲਈ ਮੁੱਖ ਮੰਤਰੀ ਦਾ ਚੰਨੀ ਵਲੋਂ ਧੰਨਵਾਦਇਹ ਮਾਰਗ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਨੂੰ ਸ੍ਰੀ ਹਜੂਰ ਸਾਹਿਬ, ਨੰਦੇੜ ਨਾਲ ਜੋੜਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇ ਪ੍ਰਕਾਸ਼ ਪੁਰਵ ਦੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਹ ਐਲਨ ਕੀਤੇ। ਸ੍ਰੀ ਚੰਨੀ ਨੇ ਅੱਗੇ ਦੱਸਿਆ ਕਿ 100 ਕਰੋੜ ਦੀ ਲਾਗਤ ਨਾਲ ਚਮਕੌਰ ਸਾਹਿਬ ਵਿਖੇ ਬਨਣ ਵਾਲੀ ਇਸ ਯੂਨੀਵਰਸਿਟੀ ਨੂੰ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਵਿੱਚ ਪ੍ਰਵਾਨਗੀ ਦੇ ਚੱਕੀ ਹੈ। ਉਨ•ਾਂ ਦੱਸਿਆ ਕਿ ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਉਨ•ਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਚੁੱਕਿਆ ਇਹ ਇਕ ਸ਼ਲਾਘਾ ਯੋਗ ਕਦਮ ਹੈ। ਵਿਲੱਖਣਤਾ ਦੇ ਲਿਹਾਜ ਨਾਲ ਇਹ ਆਪਣੇ ਆਪ ਵਿੱਚ ਉੱਤਰੀ ਭਾਰਤ ਵਿੱਚ ਪਹਿਲੀ ਅਤੇ ਦੇਸ਼ ਦੀ ਦੂਜੀ ਸਕਿੱਲ ਯੂਨੀਵਰਸਿਟੀ ਹੈ ਜੋ ਨੌਜਵਾਨਾਂ ਲਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਰੋਜ਼ਗਾਰ ਦੇ ਨਵੇਂ ਰਾਹ ਖੋਲੇਗੀ। —PTC News-
Advertisment

Stay updated with the latest news headlines.

Follow us:
Advertisment