Advertisment

ਪਟਿਆਲਾ 'ਚ ਨਗਰ ਨਿਗਮ ਚੋਣਾਂ ਨੂੰ ਰੱਦ ਕੀਤਾ ਜਾਵੇ- ਸ਼੍ਰੋਮਣੀ ਅਕਾਲੀ ਦਲ

author-image
Ragini Joshi
New Update
ਪਟਿਆਲਾ 'ਚ ਨਗਰ ਨਿਗਮ ਚੋਣਾਂ ਨੂੰ ਰੱਦ ਕੀਤਾ ਜਾਵੇ- ਸ਼੍ਰੋਮਣੀ ਅਕਾਲੀ ਦਲ
Advertisment
ਅੱਜ ਪਟਿਆਲਾ ਵਿਚ ਵੋਟਿੰਗ ਪ੍ਰਕਿਰਿਆ ਵਿਚ ਬੇਨਿਯਮੀਆਂ ਬਾਰੇ ਕਾਂਗਰਸ ਦੇ ਖਿਲਾਫ ਸ਼ਿਕਾਇਤ ਕਰਨ ਲਈ ਭਾਜਪਾ ਨੇਤਾ ਚੰਡੀਗੜ੍ਹ 'ਚ ਸਟੇਟ ਚੋਣ ਕਮਿਸ਼ਨਰ ਨੂੰ ਮਿਲਣ ਲਈ ਪਹੁੰਚੇ। ਪਟਿਆਲਾ ਦੇ ਨਗਰ ਨਿਗਮ/ਪੰਚਾਇਤ ਚੋਣਾਂ ਵਿਚ ਕਾਂਗਰਸੀ ਗੁੰਡਿਆਂ ਨੇ ਆਪਣੀ ਧੱਕੇਸ਼ਾਹੀ ਕੀਤੀ ਅਤੇ ਕੈਪਟਨ ਅਮਰਿੰਦਰ ਵੱਲੋਂ ਆਪਣੇ ਹੀ ਸ਼ਹਿਰ 'ਚ ਹੋ ਰਹੀ ਗਈ ਇਸ ਹਿੰਸਾ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੇਅਰ ਅਮਰਿੰਦਰ ਬਜਾਜ ਜੋ ਕਿ ਕਾਂਗਰਸ ਗੁੰਡਿਆਂ ਵੱਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਵੀਡੀਉ ਹੇਠਾਂ ਨਜ਼ਰ ਆ ਰਹੇ ਹਨ, ਤੱਕ ਨੂੰ ਵੀ ਨਹੀਂ ਬਖਸ਼ਿਆ ਗਿਆ, ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਕਿਹਾ। ਪਟਿਆਲਾ 'ਚ ਸਾਬਕਾ ਅਕਾਲੀ ਮੇਅਰ ਦੀ ਪੱਗ ਉਤਾਰੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕਾਂਗਰਸ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਵੀ ਕਰਵਾਈ ਸੀ। ਇਸ ਤੋਂ ਇਲਾਵਾ ਅਕਾਲੀ ਦਲ ਦੇ ਉਮੀਦਵਾਰ ਗੁਰਮੁਖ ਸਿੰਘ ਨੇ ਪਟਿਆਲਾ ਦੇ ਕਾਂਗਰਸੀ ਉਮੀਦਵਾਰਾਂ ਨੂੰ ਪੰਜਾਬ ਮਿਊਂਸੀਪਲ ਚੋਣਾਂ 'ਚ ਹਿੰਸਾ ਕਰਨ ਦਾ ਦੋਸ਼ ਲਗਾਇਆ ਗਿਆ। ਪਟਿਆਲਾ ਦੇ ਵਾਰਡ ਨੰਬਰ 14 ਵਿਚ ਵੋਟਰਾਂ ਅਤੇ ਪੁਲਿਸ ਵਿਚਾਲੇ ਹੋਈ ਝੜਪਾਂ ਦੀ ਰਿਪੋਰਟ ਮਿਲੀ ਹੈ। ਪੁਲਿਸ ਵੱਲੋਂ ਵੋਟਰਾਂ 'ਤੇ ਲਾਠੀਚਾਰਜ ਕੀਤਾ ਗਿਆ, ਜਿਸ 'ਚ ਇਕ ਔਰਤ ਸਮੇਤ ਦੋ ਪੱਤਰਕਾਰ ਜ਼ਖ਼ਮੀ ਹੋਏ ਹਨ। ਕਾਂਗਰਸ ਦੇ ਸਾਧੂ ਸਿੰਘ ਧਰਮਸੋਟ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ। ਅਕਾਲੀ ਭਾਜਪਾ ਵੱਲੋਂ ਪਟਿਆਲਾ ਵਿੱਚ ਕਾਂਗਰਸ ਵਿਰੋਧੀ ਨਾਅਰੇ ਲਗਾਏ ਗਏ। —PTC News-
Advertisment

Stay updated with the latest news headlines.

Follow us:
Advertisment