Fri, Apr 19, 2024
Whatsapp

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ

Written by  Joshi -- October 26th 2017 07:20 PM
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ 550ਵੇਂ ਪ੍ਰਕਾਸ਼ ਉਤਸਵ ਦੇ ਜਸ਼ਨਾਂ ਨੂੰ ਮਨਾਉਣ ਲਈ ਇੱਕ ਰਾਜ ਪੱਧਰੀ ਕਮੇਟੀ ਗਠਿਤ ਕੀਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਾਲੀ ਇਸ 36 ਮੈਂਬਰੀ ਕਮੇਟੀ ਦਾ ਪੈਟਰਨ-ਇੰਨ-ਚੀਫ ਬਣਨ ਲਈ ਡਾ. ਮਨਮੋਹਨ ਸਿੰਘ ਨੂੰ ਬੇਨਤੀ ਕੀਤੀ ਗਈ ਹੈ। ਪ੍ਰਕਾਸ਼ ਉਤਸਵ ਦੇ ਇਤਿਹਾਸਕ ਜਸ਼ਨ ਸ਼ਾਨਦਾਰ ਤੇ ਪ੍ਰਭਾਵੀ ਤਰੀਕੇ ਨਾਲ ਮਨਾਉਣ ਲਈ ਇਸ ਕਮੇਟੀ ਨੂੰ ਸਾਰੇ ਜ਼ਰੂਰੀ ਪ੍ਰਬੰਧ ਅਤੇ ਯੋਜਨਾਬੰਦੀ ਦਾ ਕਾਰਜ ਸੌਂਪਿਆ ਗਿਆ ਹੈ। ਪੰਜਾਬ ਸਰਕਾਰ ਦੇ ਸਾਰੇ ਮੰਤਰੀ, ਸਾਰੀਆਂ ਪ੍ਰਮੁੱਖ ਪਾਰਟੀਆਂ (ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ) ਦੇ ਸੂਬਾ ਪ੍ਰਧਾਨ, ਕੁਝ ਸੰਸਦ ਮੈਂਬਰਾਂ ਤੇ ਵਿਧਾਇਕਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਸ ਕਮੇਟੀ ਦੇ ਮੈਂਬਰ ਬਣਾਏ ਗਏ ਹਨ ਜੋ ਇਸ ਇਤਿਹਾਸਕ ਸਮਾਰੋਹ ਦੇ ਸਾਰੇ ਪ੍ਰਬੰਧਾਂ ਉੱਤੇ ਨਿਗਰਾਨੀ ਕਰਨਗੇ ਅਤੇ ਇਨਾਂ ਸਮਾਰੋਹਾਂ ਦੀ ਤਿਆਰੀ ਅਤੇ ਸਮਾਂ-ਸਾਰਨੀ ਬਣਾਉਣ ਦਾ ਕਾਰਜ ਨਿਭਾਉਣਗੇ। ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੀ ਸਰਪ੍ਰਸਤੀ ਹੇਠ ਇਕ ਰਾਸ਼ਟਰੀ ਪੱਧਰ ਦੀ ਸਮਾਰੋਹ ਆਯੋਜਿਤ ਕਮੇਟੀ ਗਠਿਤ ਕਰਨ ਅਤੇ ਇਸ ਦੀ ਪ੍ਰਧਾਨਗੀ ਕਰਨ ਲਈ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਨ ਦਾ ਵੀ ਫੈਸਲਾ ਕੀਤਾ ਹੈ ਤਾਂ ਜੋ ਇਸ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸੂਬਾ ਸਰਕਾਰ ਦੇ ਨਾਲ ਤਾਲਮੇਲ ਤੇ ਸਹਿਯੋਗ ਨਾਲ ਕਾਰਜ ਕੀਤਾ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਸੂਬਾ ਪੱਧਰੀ ਕਮੇਟੀ ਦਾ ਗਠਨਅੰਮਿ੍ਰਤਸਰ, ਗੁਰਦਾਸਪੁਰ ਅਤੇ ਜਲੰਧਰ ਦੇ ਸੰਸਦ ਮੈਂਬਰਾਂ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਵਿਚ ਸੰਸਦ ਮੈਂਬਰ ਅੰਬਿਕਾ ਸੋਨੀ, ਮੋਹਿੰਦਰ ਸਿੰਘ ਕੇ.ਪੀ, ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਵਿਧਾਇਕ ਨਵਤੇਜ ਸਿੰਘ ਚੀਮਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸ਼ਾਮਲ ਹਨ। ਕਮੇਟੀ ਦੇ ਹੋਰ ਮੈਂਬਰਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਅਜੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਪ੍ਰਸਿੱਧ ਇਤਿਹਾਸਕਾਰ ਜੇ.ਐਸ. ਗਰੇਵਾਲ, ਕਿਰਪਾਲ ਸਿੰਘ ਅਤੇ ਬੀ.ਐਨ. ਗੋਸਵਾਮੀ ਸ਼ਾਮਲ ਹਨ। ਬਿ੍ਰਗੇਡੀਅਰ (ਸੇਵਾਮੁਕਤ) ਸੁਖਜੀਤ ਸਿੰਘ, ਐਮ.ਵੀ.ਸੀ ਕਪੂਰਥਲਾ; ਪ੍ਰੋਫੈਸਰ ਸੁਰਜੀਤ ਪਾਤਰ, ਚੇਅਰਮੈਨ, ਪੰਜਾਬ ਆਰਟਸ ਕੌਂਸਲ; ਪ੍ਰਸਿੱਧ ਵਾਤਾਵਰਣ ਮਾਹਰ ਬਾਬਾ ਬਲਬੀਰ ਸਿੰਘ ਸੀਚੇਵਾਲ; ਅਨਹਦ ਫਾਊਂਡੇਸ਼ਨ ਦੇ ਚੇਅਰਮੈਨ ਭਾਈ ਬਲਦੀਪ ਸਿੰਘ; ਪੰਜਾਬ ਸਰਕਾਰ ਦੇ ਮੁੱਖ ਸਕੱਤਰ; ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ; ਵਿੱਤ ਕਮਿਸ਼ਨਰ, ਮਾਲ ਵਿਭਾਗ; ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ; ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ; ਜਲੰਧਰ ਡਿਵੀਜ਼ਨ ਦੇ ਡਿਵੀਜ਼ਨਲ ਕਮਿਸ਼ਨਰ; ਜੀ.ਐਨ.ਡੀ.ਯੂ, ਅੰਮਿ੍ਰਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ; ਕਪੂਰਥਲਾ ਅਤੇ ਗੁਰਦਾਸਪੁਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਇਸ ਕਮੇਟੀ ਦੇ ਮੈਂਬਰ ਹੋਣਗੇ ਜਦਕਿ ਡਾਇਰੈਕਟਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਇਸ ਕਮੇਟੀ ਦੇ ਕਨਵੀਨਰ ਹੋਣਗੇ। —PTC News


Top News view more...

Latest News view more...