Fri, Apr 26, 2024
Whatsapp

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Written by  Shanker Badra -- February 20th 2018 07:28 PM -- Updated: February 20th 2018 07:30 PM
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ:ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਇਸ ਵਿੰਗ ਵਿੱਚ ਪਾਰਟੀ ਦੀਆਂ ਹੋਰ ਸੀਨੀਅਰ ਇਸਤਰੀ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਹੈ।ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸ਼ਲਾਹ ਮਸ਼ਵਰਾ ਕਰਨ ਤੋਂ ਬਾਅਦ ਜ਼ਿਲ੍ਹਾ ਮੋਗਾ (ਦਿਹਾਤੀ),ਬਰਨਾਲਾ (ਸ਼ਹਿਰੀ ਅਤੇ ਦਿਹਾਤੀ), ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ) ਅਤੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨਾਂ ਦੀ ਨਿਯੁਕਤੀ ਕਰ ਦਿਤੀ ਗਈ ਹੈ।ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰਉਹਨਾਂ ਦੱਸਿਆ ਕਿ ਬੀਬੀ ਮਨਦੀਪ ਕੌਰ ਖੰਭੇ ਨੂੰ ਜ਼ਿਲ੍ਹਾ ਮੋਗਾ (ਦਿਹਾਤੀ),ਬੀਬੀ ਪਰਮਜੀਤ ਕੌਰ ਬਰਾੜ ਨੂੰ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ),ਬੀਬੀ ਪਰਮਿੰਦਰ ਕੌਰ ਰੰਧਾਵਾ ਨੂੰ ਜ਼ਿਲ੍ਹਾ ਬਰਨਾਲਾ (ਸ਼ਹਿਰੀ),ਬੀਬੀ ਜਸਵਿੰਦਰ ਕੌਰ ਠੁੱਲੇਵਾਲ ਨੂੰ ਜ਼ਿਲ੍ਹਾ ਬਰਨਾਲਾ (ਦਿਹਾਤੀ) ਅਤੇ ਬੀਬੀ ਮਨਵਿੰਦਰ ਕੌਰ ਮੀਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਲੁਧਿਆਣਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਨੂੰ ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਬੀਬੀ ਇੰਦਰਜੀਤ ਕੌਰ ਮਾਨ ਬੀਰ ਪਿੰਡ ਨੂੰ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਹਨਾ ਦੱਸਿਆ ਕਿ ਬੀਬੀ ਗੁਰਮੀਤ ਕੌਰ ਰੰਧਾਵਾ ਰਮਦਾਸ ਨੂੰ ਮੀਤ ਪ੍ਰਧਾਨ,ਬੀਬੀ ਕਿਰਨਦੀਪ ਕੌਰ ਖੰਨਾ ਨੂੰ ਸਲਾਹਕਾਰ,ਬੀਬੀ ਨਸੀਬ ਕੌਰ ਢਿੱਲੋਂ ਅਤੇ ਬੀਬੀ ਦਲਜੀਤ ਕੌਰ ਮੈਣਵਾਂ ਨੂੰ ਜਥੇਬੰਦਕ ਸਕੱਤਰ,ਬੀਬੀ ਸੁਖਵਿੰਦਰ ਕੌਰ ਪਟਿਆਲਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਬੀਬੀ ਪ੍ਰਵੀਨ ਕੌਰ ਮਾਲਵਾ,ਬੀਬੀ ਗੁਰਲਾਭ ਕੌਰ ਪੰਜੋਲਾ,ਬੀਬੀ ਹਰਭਜਨ ਕੌਰ ਪਟਿਆਲਾ ਅਤੇ ਬੀਬੀ ਸੁਰਿੰਦਰ ਕੌਰ ਪਟਿਆਲਾ ਨੂੰ ਇਸਤਰੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। -PTCNews


Top News view more...

Latest News view more...