Advertisment

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ 'ਚ ਨਾਕਾਮ ਹੋਈ ਸੂਬਾ ਪੁਲਿਸ:ਅਕਾਲੀ ਦਲ

author-image
Shanker Badra
New Update
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ 'ਚ ਨਾਕਾਮ ਹੋਈ ਸੂਬਾ ਪੁਲਿਸ:ਅਕਾਲੀ ਦਲ
Advertisment
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ 'ਚ ਨਾਕਾਮ ਹੋਈ ਸੂਬਾ ਪੁਲਿਸ:ਅਕਾਲੀ ਦਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਗੁੰਡਾ ਟੈਕਸ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਨੂੰ ਲਾਗੂ ਕਰਨ ਵਿਚ ਸੂਬੇ ਦੀ ਪੁਲਿਸ ਨਾਕਾਮ ਸਾਬਿਤ ਹੋਈ ਹੈ,ਕਿਉਂਕਿ ਭਾਰਤੀ ਹਵਾਈ ਫੌਜ (ਆਈਏਐਫ) ਦੇ ਅਧਿਕਾਰੀਆਂ ਵੱਲੋ ਆਈਆਂ ਤਾਜ਼ੀਆਂ ਸ਼ਿਕਾਇਤਾਂ ਇਹ ਦੱਸਦੀਆਂ ਹਨ ਕਿ ਗੁੰਡਾ ਟੈਕਸ ਦਾ ਰੁਝਾਣ ਘਟਣ ਦੀ ਥਾਂ ਵਧ ਰਿਹਾ ਹੈ।ਪਾਰਟੀ ਨੇ ਕਿਹਾ ਹੈ ਕਿ ਅਸਲੀ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਨੂੰ ਜੇਲ ਵਿਚ ਡੱਕਣ ਲਈ ਇਸ ਮਸਲੇ ਦੀ ਜਾਂਚ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ 'ਚ ਨਾਕਾਮ ਹੋਈ ਸੂਬਾ ਪੁਲਿਸਇਸ ਸੰਬੰਧੀ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਗੁੰਡਾ ਟੈਕਸ ਅਤੇ ਜੋਜੋ ਸਰਵਿਸ ਟੈਕਸ ਦੀ ਵਸੂਲੀ ਕਰਨ ਵਾਲੇ ਸਾਰੇ ਦੋਸ਼ੀਆਂ ਦੀ 24 ਘੰਟੇ ਅੰਦਰ ਗਿਰਫਤਾਰੀ ਦੀ ਮੰਗ ਕੀਤੀ ਸੀ,ਪਰ ਪਿਛਲੇ ਤਿੰਨ ਦਿਨਾਂ ਤੋਂ ਇਸ ਮਸਲੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ 'ਚ ਨਾਕਾਮ ਹੋਈ ਸੂਬਾ ਪੁਲਿਸਉਹਨਾਂ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਬਠਿੰਡਾ ਪਾਰਲੀਮਾਨੀ ਹਲਕੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਗੱਲ ਨਹੀਂ ਸੁਣਦਾ,ਉੱਥੇ ਸਿਰਫ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਹੀ ਤੂਤੀ ਬੋਲਦੀ ਹੈ।ਸਾਫ ਦਿਸਦਾ ਹੈ ਕਿ ਗੁੰਡਾ ਟੈਕਸ ਦੀ ਵਸੂਲੀ ਕਰਨ ਦੇ ਦੋਸ਼ੀ ਆਪਣੇ ਸਾਲੇ ਜੈਜੀਤ ਸਿੰਘ ਜੌਹਲ ਤੋਂ ਪੁੱਛ ਪੜਤਾਲ ਕਰਨ ਲਈ ਮਨਪ੍ਰੀਤ ਪੁਲਿਸ ਨੂੰ ਆਗਿਆ ਨਹੀਂ ਦੇ ਰਿਹਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ 'ਚ ਨਾਕਾਮ ਹੋਈ ਸੂਬਾ ਪੁਲਿਸਅਕਾਲੀ ਆਗੂ ਨੇ ਮਨਪ੍ਰੀਤ ਬਾਦਲ ਵੱਲੋਂ ਇਸ ਮਾਮਲੇ ਉੱਤੇ ਇਹ ਕਹਿ ਕੇ ਕਿ ਅਕਾਲੀ ਦਲ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ,ਹਮਦਰਦੀ ਬਟੋਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਸੀ ਇਹ ਦੋਸ਼ ਨਹੀਂ ਲਗਾਏ ਹਨ।ਇਹ ਸਾਰੇ ਦੋਸ਼ ਆਮ ਲੋਕਾਂ,ਟਰਾਂਸਪੋਰਟਰਾਂ ਅਤੇ ਬਠਿੰਡਾ ਰਿਫਾਈਨਰੀ ਦੀ ਮੈਨੇਜਮੈਂਟ ਵੱਲੋ ਲਾਏ ਗਏ ਹਨ।ਜੇਕਰ ਮਨਪ੍ਰੀਤ ਬਾਦਲ ਕੁੱਝ ਨਹੀਂ ਛੁਪਾ ਰਿਹਾ ਹੈ ਤਾਂ ਉਸ ਵੱਲੋਂ ਪੁਲਿਸ ਨੂੰ ਆਪਣੀ ਡਿਊਟੀ ਕਰਨ ਤੋਂ ਨਹੀਂ ਰੋਕਣਾ ਚਾਹੀਦਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment