Advertisment

ਮੁੱਖ ਮੰਤਰੀ ਵੱਲੋਂ ਪੋਸਟ ਮੈਟਰਿਕ ਵਜ਼ੀਫਾ ਸਕੀਮ ਦੇ ਫੰਡ ਤਬਦੀਲ ਹੋਣ ਦੀ ਜਾਂਚ ਕਰਵਾਉਣ ਦਾ ਭਰੋਸਾ

author-image
Ragini Joshi
New Update
ਮੁੱਖ ਮੰਤਰੀ ਵੱਲੋਂ ਪੋਸਟ ਮੈਟਰਿਕ ਵਜ਼ੀਫਾ ਸਕੀਮ ਦੇ ਫੰਡ ਤਬਦੀਲ ਹੋਣ ਦੀ ਜਾਂਚ ਕਰਵਾਉਣ ਦਾ ਭਰੋਸਾ
Advertisment
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਪੋਸਟ ਮੈਟਰਿਕ ਵਜ਼ੀਫਾ ਸਕੀਮ ਦੇ ਫੰਡ ਤਬਦੀਲ ਹੋਣ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਬਜਟ ਇਜਲਾਸ ਦੇ ਦੂਜੇ ਦਿਨ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ’ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਜਵਾਬਦੇਹੀ ਤੈਅ ਕਰਨ ਅਤੇ ਕਮੀਆਂ ਦੀ ਸ਼ਨਾਖਤ ਕਰਨ ਲਈ ਸਮੁੱਚੇ ਮਾਮਲੇ ਦੀ ਵਿਸਥਾਰਤ ਜਾਂਚ ਕਰਵਾਈ ਜਾਵੇਗੀ। ਉਨਾਂ ਆਖਿਆ ਕਿ ਜੇਕਰ ਇਸ ਲਈ ਕੋਈ ਦੋਸ਼ੀ ਪਾਇਆ ਗਿਆ ਤਾਂ ਸਖਤ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਫੰਡ ਤਬਦੀਲ ਕਰਨ ਅਤੇ ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਵਜ਼ੀਫਾ ਸਕੀਮ ਅਧੀਨ ਫੰਡ ਜਾਰੀ ਕਰਨ ਵਿਚ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਲੋੜੀ ਦੇਰੀ ਦਾ ਮਾਮਲਾ ਸਦਨ ਵਿਚ ਉਠਾਇਆ। ਇਸ ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਵੱਲੋਂ ਬਕਾਇਆ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਪਹਿਲਾਂ ਹੀ ਉਠਾਇਆ ਜਾ ਚੁੱਕਾ ਹੈ। ਉਨਾਂ ਇਹ ਵੀ ਦੱਸਿਆ ਕਿ ਫੰਡ ਛੇਤੀ ਜਾਰੀ ਕਰਵਾਉਣ ਲਈ ਸੂਬੇ ਦੇ ਮੁੱਖ ਸਕੱਤਰ ਅਤੇ ਉਹ ਨਿੱਜੀ ਤੌਰ ’ਤੇ ਦਿੱਲੀ ਜਾ ਕੇ ਆਏ ਹਨ। —PTC News-
Advertisment

Stay updated with the latest news headlines.

Follow us:
Advertisment