Advertisment

ਮੁੱਖ ਮੰਤਰੀ ਵੱਲੋਂ ਲਾਲ ਬਹਾਦਰ ਸ਼ਾਸਤਰੀ ਨੂੰ 52ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

author-image
Shanker Badra
New Update
ਮੁੱਖ ਮੰਤਰੀ ਵੱਲੋਂ ਲਾਲ ਬਹਾਦਰ ਸ਼ਾਸਤਰੀ ਨੂੰ 52ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ
Advertisment
ਮੁੱਖ ਮੰਤਰੀ ਵੱਲੋਂ ਲਾਲ ਬਹਾਦਰ ਸ਼ਾਸਤਰੀ ਨੂੰ 52ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵਰਗੀ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨਾਂ ਦੀ 52ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।ਮੁੱਖ ਮੰਤਰੀ ਵੱਲੋਂ ਲਾਲ ਬਹਾਦਰ ਸ਼ਾਸਤਰੀ ਨੂੰ 52ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਭਾਰਤੀ ਸਿਆਸਤ ਦੇ ਮਹਾਨ ਆਗੂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ''ਜੈ ਜਵਾਨ, ਜੈ ਕਿਸਾਨ'' ਦੀ ਫਿਲਾਸਫੀ ਲਗਾਤਾਰ ਭਾਰਤ ਨੂੰ ਆਤਮ ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਬੜਾਵਾ ਦੇਣ ਲਈ ਮਾਰਗ ਦਰਸ਼ਨ ਅਤੇ ਮਦਦ ਕਰਦੀ ਰਹੇਗੀ।ਮੁੱਖ ਮੰਤਰੀ ਵੱਲੋਂ ਲਾਲ ਬਹਾਦਰ ਸ਼ਾਸਤਰੀ ਨੂੰ 52ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਸਾਬਕਾ ਪ੍ਰਧਾਨ ਮੰਤਰੀ ਦੀਆਂ ਸਵੈ-ਅਨੁਸ਼ਾਸਨ, ਸਮਰਪਣ ਅਤੇ ਸਖਤ ਮਿਹਨਤ ਵਾਲੀਆਂ ਕਦਰਾਂ-ਕੀਮਤਾਂ ਅਪਣਾਉਣ ਦਾ ਲੋਕਾਂ ਨੂੰ ਸੱਦਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਇਮਾਨਦਾਰੀ,ਨੈਤਿਕਤਾ ਅਤੇ ਸਾਦਗੀ ਦਾ ਮੁਜੱਸਮਾ ਦੱਸਿਆ।ਮੁੱਖ ਮੰਤਰੀ ਵੱਲੋਂ ਲਾਲ ਬਹਾਦਰ ਸ਼ਾਸਤਰੀ ਨੂੰ 52ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਉਨਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਦੇਸ਼ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਸਖਤ ਜੱਦੋ-ਜਹਿਦ ਕਰੀਏ। -PTCNews-
latest-news india-latest-news news-in-punjabi news-in-punjab capitan-amrinder-singh
Advertisment

Stay updated with the latest news headlines.

Follow us:
Advertisment