Fri, Apr 26, 2024
Whatsapp

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਲੋਕਾਂ ਨੂੰ ਵਧਾਈ

Written by  Joshi -- January 30th 2018 07:55 PM -- Updated: January 30th 2018 08:03 PM
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਲੋਕਾਂ ਨੂੰ ਵਧਾਈ

• ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਹੇਠ 31 ਜਨਵਰੀ ਨੂੰ ਛੁੱਟੀ ਦਾ ਐਲਾਨ ਚੰਡੀਗੜ•, 30 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਭਲਕੇ ਛੁੱਟੀ ਦਾ ਐਲਾਨ ਕੀਤਾ ਹੈ। ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਹੇਠ ਛੁੱਟੀ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਕਵੀ, ਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਨ•ਾਂ ਨੇ ਉੱਤਰ ਭਾਰਤ ਵਿਚ ਭਗਤੀ ਲਹਿਰ ਦੀ ਅਗਵਾਈ ਕੀਤੀ। ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਲੋਕਾਂ ਨੂੰ ਵਧਾਈਇਸ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਦਇਆ, ਸਹਿਨਸ਼ੀਲਤਾ, ਭਰਾਤਰੀ ਭਾਵ ਅਤੇ ਮਾਨਵਤਾ ਦੀਆਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਲੋਕਾਂ ਨੂੰ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਨਤਾਵਾਦੀ ਸਮਾਜ ਨੂੰ ਉਜਾਗਰ ਕਰਨ ਲਈ ਕਿਰਤ ਦੀ ਸ਼ਾਨ ਅਤੇ ਜੀਵਨ ਦੀ ਸੁਹਿਰਦਤਾ ਨੂੰ ਕਾਰਨ ਮੰਨਿਆ ਜਿਸ ਵਿਚ ਜਾਤ-ਪਾਤ ਅਤੇ ਵਿਤਕਰੇ ਵਰਗੀਆਂ ਬੁਰਾਈਆਂ ਦੀ ਕੋਈ ਜਗ•ਾਂ ਨਹੀਂ ਹੈ। ਉਨ•ਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਜਾਤ-ਪਾਤ ਅਤੇ ਜਮਾਤਾਂ ਤੋਂ ਰਹਿਤ ਸਮਾਜ ਦੀ ਸਿਰਜਨਾ ਲਈ ਪ੍ਰੇਰਿਤ ਕਰਦੀ ਹੈ ਅਤੇ ਹਮੇਸ਼ਾ ਹੀ ਸਭਨਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧਰਮ, ਜਾਤ, ਰੰਗ ਅਤੇ ਨਸਲ ਵਰਗੀਆਂ ਸੌੜੀਆਂ ਸੋਚਾਂ ਤੋਂ ਉਪਰ ਉਠ ਕੇ ਸਮੂਹਿਕ ਤੌਰ 'ਤੇ ਮਨਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਹੈ। —PTC News


Top News view more...

Latest News view more...