Advertisment

ਰਮਜਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ ਹੈ : ਸ਼ਾਹੀ ਇਮਾਮ ਪੰਜਾਬ

author-image
Ragini Joshi
New Update
ਰਮਜਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ ਹੈ : ਸ਼ਾਹੀ ਇਮਾਮ ਪੰਜਾਬ
Advertisment
ਲੁਧਿਆਣਾ: ਰੋਜਦਾਰਾਂ ਨੇ ਅੱਜ ਸ਼ਹਿਰ ਭਰ ਦੀਆਂ ਵਧੇਰੇ ਮਸਜਿਦਾਂ ਵਿੱਚ ਜੁੰਮੇ ਦੀ ਨਮਾਜ ਅਦਾ ਕੀਤੀ ਅਤੇ ਵਿਸ਼ਵ ਸ਼ਾਂਤੀ ਦੀ ਦੁਆ ਵੀ ਕੀਤੀ। ਫੀਲਡਗੰਜ ਚੌਂਕ ਵਿੱਖੇ ਇਤਿਹਾਸਿਕ ਜਾਮਾ ਮਸਜਿਦ ਵਿੱਚ ਇਸ ਮੌਕੇ 'ਤੇ ਹਜਾਰਾਂ ਮੁਸਲਮਾਨਾਂ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਦਾ ਮੁਬਾਰਕ ਮਹੀਨਾ ਦੁਨਿਆ ਭਰ ਦੇ ਮਨੁੱਖਾਂ ਲਈ ਰਹਿਮਤ ਵਾਲਾ ਹੈ। ਇਸ ਪਵਿੱਤਰ ਮਹੀਨੇ ਵਿੱਚ ਰੋਜਦਾਰਾਂ ਦੇ ਨਾਲ-ਨਾਲ ਸਾਰੇ ਮਨੁੱਖਾਂ ਨੂੰ ਅਲ੍ਹਾਹ ਤਾਆਲਾ ਦਾ ਵਿਸ਼ੇਸ਼ ਕਰਮ ਹੁੰਦਾ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਇਸ ਮੁਬਾਰਕ ਮਹੀਨੇ ਵਿੱਚ ਇਕ ਨੇਕੀ ਦੇ ਬਦਲੇ 70 ਨੇਕੀਆਂ ਦੇ ਬਰਾਬਰ ਪੁੰਨ ਮਿਲਦਾ ਹੈ। ਖੁਦਾ ਤੋਂ ਅਪਣੇ ਗੁਨਾਹਾਂ ਦੀ ਮਾਫੀ ਮੰਗਣ ਵਾਲਿਆਂ ਦੀ ਤੌਬਾ ਕਬੂਲ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਰੋਜਦਾਰਾਂ ਨੂੰ ਚਾਹੀਦਾ ਹੈ ਕਿ ਉਹ ਚੁਗਲੀ ਵਰਗੇ ਗੁਨਾਹਾਂ ਤੋ ਬਚਣ। ਦੂਜਿਆਂ ਦਾ ਦਿਲ ਦੁੱਖਾ ਕੇ ਖੁਦਾ ਦੀ ਨਰਾਜਗੀ ਮੋਲ ਨਾ ਲੈਣ। ਬਲਕਿ ਰੋਜਾ ਰੱਖਣ ਤੋਂ ਬਾਅਦ ਆਪਣੇ ਗੁਨਾਹਾਂ ਦੀ ਮਾਫੀ ਮੰਗਦੇ ਰਹਿਣ। ਸ਼ਾਹੀ ਇਮਾਮ ਨੇ ਕਿਹਾ ਕਿ ਅਲੱ੍ਹਾਹ ਤਾਆਲਾ ਬੜਾ ਰਹੀਮ ਹੈ ਅਤੇ ਮਾਫ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੈ। ਅਕੜ ਕੇ ਚੱਲਣ ਵਾਲੇ, ਘਮੰਡ ਕਰਨ ਵਾਲੇ ਲੋਕ ਖੁਦਾ ਨੂੰ ਬਿਲਕੁਲ ਵੀ ਪਸੰਦ ਨਹੀਂ ਹਨ। ਵਰਣਨਯੋਗ ਹੈ ਕਿ ਅੱਜ ਪਵਿੱਤਰ ਰਮਜਾਨ ਸ਼ਰੀਫ ਦੇ ਮੌਕੇ 'ਤੇ ਜੁੰਮੇ ਦੀ ਨਮਾਜ ਅਦਾ ਕਰਨ ਲਈ ਮਸਜਿਦਾਂ ਵਿੱਚ ਆਏ ਰੋਜੇਦਾਰਾਂ ਨੇ ਤਿੱਖੀ ਧੁੱਪ ਵਿੱਚ ਬੜੇ ਹੀ ਸੁਕੂਨ ਨਾਲ ਨਮਾਜ ਅਦਾ ਕੀਤੀ ਅਤੇ ਮਸਜਿਦਾਂ ਦੇ ਬਾਹਰ ਖੁਦਾ ਦੇ ਨਾਮ 'ਤੇ ਮੰਗਣ ਵਾਲਿਆਂ ਨੂੰ ਦਿਲ ਖੋਲ ਕੇ ਦਾਨ ਦਿੱਤਾ। —PTC News-
Advertisment

Stay updated with the latest news headlines.

Follow us:
Advertisment